Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
Tuesday, Oct 13, 2026 - 01:29 PM (IST)
ਮਾਨਸਾ (ਵੈੱਬ ਡੈਸਕ, ਮਿੱਤਲ) : ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕੀਤਾ ਗਿਆ ਹੈ। ਮੈਡੀਕਲ ਸਟੋਰ ਦੇ ਮਾਲਕ ਨੇ ਆਪਣੇ ਸਟੋਰ 'ਤੇ ਹੀ ਪਰਵਿੰਦਰ ਸਿੰਘ ਝੋਟਾ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਗੋਲੀਆਂ ਲੱਗਣ ਕਾਰਣ ਪਰਵਿੰਦਰ ਝੋਟਾ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ : Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੋ ਸਮੇਂ ਕਈ ਥਾਵਾਂ 'ਤੇ ਰੇਡ
ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀ ਮੈਡੀਕਲ ਸਟੋਰ 'ਤੇ ਦਬਿਸ਼ ਕਰਦੇ ਹਨ, ਉਨ੍ਹਾਂ ਦਾ ਦੋਸ਼ ਹੈ ਕਿ ਉਕਤ ਮੈਡੀਕਲ ਸਟੋਰ 'ਤੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ਹੁੰਦੀ ਹੈ, ਇਸ ਤੋਂ ਬਾਅਦ ਤੈਸ਼ ਵਿਚ ਆ ਕੇ ਮੈਡੀਕਲ ਸਟੋਰ ਦਾ ਮਾਲਕ ਪਿਸਤੌਲ ਕੱਢ ਲੈਂਦਾ ਹੈ ਅਤੇ ਗੁੱਸੇ ਵਿਚ ਆ ਕੇ ਤਾਬੜਤੋੜ ਫਾਇਰਿੰਗ ਕਰ ਦਿੰਦਾ ਹੈ। ਇਸ ਗੋਲੀਬਾਰੀ ਵਿਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਵਿਚ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ ਕੰਮ ਕਰ ਰਿਹਾ ਸੀ। ਉਸ ਨੇ ਨਸ਼ਾ ਖਿਲਾਫ ਲੋਕ ਲਹਿਰ ਚਲਾਈ ਹੋਈ ਸੀ, ਉਹ ਨਾ ਸਿਰਫ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਹੀ ਕਰਦਾ ਸੀ ਸਗੋਂ ਉਨ੍ਹਾਂ ਨੂੰ ਫੜ ਕੇ ਪੁਲਸ ਦੇ ਹਵਾਲੇ ਵੀ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਗੋਲੀ ਮਾਰਨ ਵਾਲੇ ਦਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
