ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ ''ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

Tuesday, Oct 13, 2026 - 01:57 PM (IST)

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ ''ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਮਾਨਸਾ (ਵੈੱਬ ਡੈਸਕ, ਮਿੱਤਲ) : ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ ਹੋ ਗਿਆ ਹੈ। ਪੁਲਸ ਨੇ ਅਹਿਤਿਆਤ ਵਜੋਂ ਭਾਰੀ ਫੋਰਸ ਨੂੰ ਸ਼ਹਿਰ ਵਿਚ ਤਾਇਨਾਤ ਕਰ ਦਿੱਤਾ ਹੈ। ਕਤਲ ਤੋਂ ਬਾਅਦ ਪਰਵਿੰਦਰ ਝੋਟਾ ਦੇ ਸਮਰਥਕ ਵੱਡੀ ਗਿਣਤੀ ਵਿਚ ਮੌਕੇ 'ਤੇ ਪਹੁੰਚ ਰਹੇ ਹਨ। ਉਧਰ ਸਮਾਜ ਸੇਵੀ ਭਾਨਾ ਸਿੱਧੂ ਵੀ ਵਾਰਦਾਤ ਵਾਲੀ ਜਗ੍ਹਾ 'ਤੇ ਪਹੁੰਚਿਆ, ਜਿੱਥੇ ਉਸ ਦੀ ਪੁਲਸ ਨੇ ਧੱਕਾ-ਮੁੱਕੀ ਹੋਈ। ਪਰਵਿੰਦਰ ਦੇ ਸਮਰਥਕ ਮੈਡੀਕਲ ਸਟੋਰ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਸਨ, ਪਰ ਪੁਲਸ ਵੱਲੋਂ ਉਕਤ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

ਕਿਵੇਂ ਹਈ ਵਾਰਦਾਤ

ਮਾਨਸਾ ਵਿਚ ਅੱਜ ਸਵੇਰੇ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਉਸ ਵੇਲੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਮੈਡੀਕਲ ਸਟੋਰ 'ਤੇ ਨਸ਼ਾ ਵੇਚੇ ਜਾਣ ਦਾ ਵਿਰੋਧ ਕਰਨ ਪੁੱਜਿਆ ਸੀ। ਇਸ ਖ਼ੌਫ਼ਨਾਕ ਕਾਂਡ ਨੂੰ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਹੀ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਜਾਣਕਾਰੀ ਅਨੁਸਾਰ, ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਸੀ, ਜਿਸ ਵਿਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿਚ ਝੋਟਾ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਨਾਲ ਜੁੜੇ ਮੁੱਦੇ ’ਤੇ ਦਵਾਈਆਂ ਦੀ ਦੁਕਾਨ ਦੇ ਮਾਲਕ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਗੋਲੀਬਾਰੀ ਹੋ ਗਈ। ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਹੇ ਸਨ। 

ਇਹ ਵੀ ਪੜ੍ਹੋ : Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News