ਪਰਵਿੰਦਰ ਝੋਟੇ ਦੇ ਕਾਤਲ ''ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ

Wednesday, Oct 14, 2026 - 12:18 PM (IST)

ਪਰਵਿੰਦਰ ਝੋਟੇ ਦੇ ਕਾਤਲ ''ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ

ਮਾਨਸਾ : ਮੰਗਲਵਾਰ ਨੂੰ ਮਾਨਸਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਦੇ ਘਰ 'ਤੇ ਬੁਲਡੋਜ਼ਰ ਚਲਾਇਆ ਜਾ ਸਕਦਾ ਹੈ। ਪਹਿਲਾਂ ਇਹ ਵੀ ਆਖਿਆ ਜਾ ਰਿਹਾ ਸੀ ਕਿ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ 'ਤੇ ਵੀ ਬੁਲਡੋਜ਼ਰ ਐਕਸ਼ਨ ਦੀ ਤਿਆਰੀ ਹੈ ਪਰ ਸੂਤਰ ਦੱਸਦੇ ਹਨ ਕਿ ਮੈਡੀਕਲ ਸਟੋਰ ਨੂੰ ਫਿਲਹਾਲ ਜਾਂਚ ਲਈ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਜਾਂਚ ਤੋਂ ਬਾਅਦ ਮੈਡੀਕਲ ਸਟੋਰ ਉਪਰ ਵੀ ਬੁਲਡੋਜ਼ਰ ਐਕਸ਼ਨ ਹੋਵੇਗਾ। 

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ, ਭਾਰੀ ਪੁਲਸ ਤਾਇਨਾਤ

ਕਾਤਲ ਅਸ਼ਵਨੀ ਕੁਮਾਰ ਗ੍ਰਿਫ਼ਤਾਰ

ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਗਿਆ ਹੈ।  ਬੇਸ਼ੱਕ ਮਾਨਸਾ ਪੁਲਸ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਪਰਵਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਮਾਨਸਾ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਛੇਤੀ ਹੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਅੱਜ ਪ੍ਰੈੱਸ ਕਾਨਫਰੰਸ ਕਰਕੇ ਨਸ਼ਰ ਕੀਤੀ ਜਾਵੇਗੀ। ਇਹ ਵੀ ਦੱਸ ਦਈਏ ਕਿ ਮਾਨਸਾ ਵਿਚ ਮ੍ਰਿਤਕ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ-ਪ੍ਰਦਰਸ਼ਨ ਜਾਰੀ ਹੈ। ਇਸ ਸੰਘਰਸ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਰੱਖਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਇਕ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।

ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News