ਪਰਵਿੰਦਰ ਝੋਟੇ ਦੇ ਪਿਤਾ ਨੇ ਘੇਰੀ ਪੰਜਾਬ ਸਰਕਾਰ, ਮੁਲਾਜ਼ਮਾਂ ਦੇ ਡੀ. ਏ. ਦਾ ਮਾਮਲਾ ਵੀ ਚੁੱਕਿਆ

Tuesday, Oct 20, 2026 - 01:01 PM (IST)

ਪਰਵਿੰਦਰ ਝੋਟੇ ਦੇ ਪਿਤਾ ਨੇ ਘੇਰੀ ਪੰਜਾਬ ਸਰਕਾਰ, ਮੁਲਾਜ਼ਮਾਂ ਦੇ ਡੀ. ਏ. ਦਾ ਮਾਮਲਾ ਵੀ ਚੁੱਕਿਆ

ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਲੜਾਈ 'ਚ ਸਾਥ ਦੇਣ ਦੀ ਅਪੀਲ ਕੀਤੀ ਹੈ। ਭੀਮ ਸਿੰਘ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਦਾ ਮਾਮਲਾ ਵੀ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਬੱਚੇ ਦੀ ਨਸ਼ਿਆਂ ਕਾਰਨ ਮੌਤ ਹੁੰਦੀ ਹੈ ਤਾਂ ਉਹ ਆਪਣੇ ਪੋਤਿਆਂ ਨੂੰ ਲੈ ਕੇ ਉੱਥੇ ਪੁੱਜਣਗੇ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ 'ਤੇ ਕਾਇਮ ਹਾਂ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦਾ ਇੱਥੇ ਆਉਣ 'ਤੇ ਵਿਰੋਧ ਨਹੀਂ ਕਰਦੇ।


author

Babita

Content Editor

Related News