ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Friday, Oct 23, 2026 - 03:16 PM (IST)

ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਮਾਨਸਾ (ਸੰਦੀਪ ਮਿੱਤਲ) : ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਲਈ ਚੱਲ ਰਹੇ ਸੰਘਰਸ਼ ਦੌਰਾਨ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਸਿਆਸਤ 'ਚ ਆਉਣ ਦੀਆਂ ਚਰਚਾਵਾਂ ’ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਿਆਸਤ 'ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਦਾ ਮੁੱਖ ਮਕਸਦ ਆਪਣੇ ਪੁੱਤਰ ਲਈ ਇਨਸਾਫ਼ ਪ੍ਰਾਪਤ ਕਰਨਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮਾਮਲੇ 'ਚ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ

ਇਨ੍ਹਾਂ 'ਚ ਕਤਲ ਦੀ ਸਾਜ਼ਿਸ਼ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਸ਼ਾਮਲ ਹੈ। ਇਸ ਦੌਰਾਨ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੂੰ ਸਿਆਸਤ 'ਚ ਆਉਣ ਅਤੇ ਚੋਣ ਲੜਨ ਦੀ ਅਪੀਲ ਕੀਤੇ ਜਾਣ ਦੀ ਚਰਚਾ ਵੀ ਸਾਹਮਣੇ ਆਈ ਸੀ। ਹਾਲਾਂਕਿ, ਭੀਮ ਸਿੰਘ ਨੇ ਅਜਿਹੀਆਂ ਸੰਭਾਵਨਾਵਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਕਿਹਾ ਕਿ ਉਹ ਕਿਸੇ ਸਿਆਸੀ ਅਹੁਦੇ ਜਾਂ ਚੋਣ ਦੀ ਦੌੜ 'ਚ ਸ਼ਾਮਲ ਨਹੀਂ ਹੋਣਾ ਚਾਹੁੰਦੇ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਮਾਮਲਾ ਆਪਣੇ ਪੁੱਤਰ ਦੀ ਮੌਤ ਲਈ ਇਨਸਾਫ਼ ਹਾਸਲ ਕਰਨਾ ਹੈ। ਪਰਿਵਾਰ ਦੀਆਂ ਮੰਗਾਂ ਪੂਰੀਆਂ ਹੋਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਸੰਘਰਸ਼ ਜਾਰੀ ਰਹੇਗਾ। ਮਾਨਸਾ 'ਚ ਇਸ ਮਾਮਲੇ ਨੂੰ ਲੈ ਕੇ ਲੋਕਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News