ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ

Saturday, Nov 07, 2026 - 03:15 PM (IST)

ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ

ਚੰਡੀਗੜ੍ਹ/ਮਾਨਸਾ (ਵੈੱਬ ਡੈਸਕ, ਸ਼ੀਨਾ) : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਦੇ ਪੀ. ਜੀ. ਆਈ. ਵਿਖੇ ਅੱਜ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਅਗਲੇ ਦਿਨ ਮਤਲਬ ਕਿ ਭਲਕੇ ਐਤਵਾਰ ਨੂੰ ਸੌਂਪਣ ਦੀ ਇਜਾਜ਼ਤ ਦਿੱਤੀ ਗਈ ਹੈ। ਝੋਟੇ ਦੀ ਮ੍ਰਿਤਕ ਦੇਹ ਦੇ ਮਾਨਸਾ ਪੁੱਜਣ 'ਤੇ ਭਲਕੇ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਵਲੋਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭੁੱਖ-ਹੜਤਾਲ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ ਜਿਹਾ ਰਹੇਗਾ ਮੌਸਮ 

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਐੱਸ. ਐੱਸ. ਪੀ. ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਹ ਭੁੱਖ-ਹੜਤਾਲ ਖ਼ਤਮ ਨਹੀਂ ਕਰਨਗੇ। ਦੱਸ ਦੇਈਏੇ ਕਿ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਰਾਤ ਹੀ ਪੀ. ਜੀ. ਆਈ. ਵਿਖੇ ਲਿਆਂਦਾ ਗਿਆ ਸੀ ਪਰ ਲਗਾਤਾਰ ਕਈ ਦਿਨਾਂ ਤੱਕ ਫਰੀਜ਼ਰ 'ਚ ਰੱਖਣ ਕਾਰਨ ਮ੍ਰਿਤਕ ਦੇਹ ਦਾ ਤਾਪਮਾਨ ਆਮ ਨਹੀਂ ਹੋ ਰਿਹਾ ਸੀ, ਜਿਸ ਕਾਰਨ ਡਾਕਟਰਾਂ ਨੂੰ ਪੋਸਟਮਾਰਟਮ ਕਰਨ 'ਚ ਦਿੱਕਤ ਆ ਰਹੀ ਸੀ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ (ਵੀਡੀਓ) 

ਡਾਕਟਰਾਂ ਵਲੋਂ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ ਲਗਾਤਾਰ ਝੋਟੇ ਦੀ ਮ੍ਰਿਤਕ ਦੇਹ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਸੀ ਅਤੇ ਅੱਜ ਜਿਵੇਂ ਹੀ ਤਾਪਮਾਨ ਆਮ ਹੋਇਆ, ਡਾਕਟਰਾਂ ਦੇ ਪੈਨਲ ਵਲੋਂ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਬੀਤੀ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟੇ ਦਾ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਲੋਂ ਲਗਾਤਾਰ ਇਨਸਾਫ਼ ਦੀ ਮੰਗ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News