Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
Wednesday, Oct 14, 2026 - 09:05 AM (IST)
ਮਾਨਸਾ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੋਲੀ ਮਾਰਨ ਵਾਲੇ ਮੁੱਖ ਦੋਸ਼ੀ ਅਸ਼ਵਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਸ ਨੇ 24 ਘੰਟਿਆਂ ਤੋਂ ਪਹਿਲਾਂ ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪਰਵਿੰਦਰ ਝੋਟਾ ਕਤਲ ਮਾਮਲੇ ਦੀ ਕਾਰਵਾਈ ਕਰਦੇ ਹੋਏ ਪੁਲਸ ਨੇ ਬੀਤੇ ਦਿਨ ਮੁੱਖ ਮੁਲਜ਼ਮ ਅਸ਼ਵਨੀ ਦੀ ਮਦਦ ਕਰਨ ਵਾਲੇ ਇੱਕ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਐੱਫਆਈਆਰ ਦਰਜ ਕਰ ਲਈ ਸੀ।
ਇਹ ਵੀ ਪੜ੍ਹੋ : ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ

ਦੱਸ ਦੇਈਏ ਕਿ ਬੀਤੇ ਦਿਨ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਸੀ। ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਉਹ ਆਪਣੇ ਸਾਥੀਆਂ ਨਾਲ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਾ ਵੇਚੇ ਜਾਣ ਦਾ ਮਾਮਲਾ ਉਜਾਗਰ ਕਰਨ ਲਈ ਫੇਸਬੁੱਕ ’ਤੇ ਲਾਈਵ ਹੋਇਆ ਸੀ। ਇਸ ਲਾਈਵ ਦੌਰਾਨ ਉਸ ਦੀ ਦਵਾਈਆਂ ਵੇਚਣ ਵਾਲੀ ਦੁਕਾਨ ਦੇ ਮਾਲਕ ਨਾਲ ਬਹਿਸ ਹੋ ਗਈ। ਗੁੱਸੇ ਵਿਚ ਉਸ ਨੇ ਗੋਲੀ ਮਾਰ ਕੇ ਝੋਟੇ ਦਾ ਕਤਲ ਕਰ ਦਿੱਤਾ। ਝੋਟਾ ਆਪਣੀ ਜਾਨ ਬਚਾਉਣ ਲਈ ਨੇੜੇ ਦੀ ਦੁਕਾਨ ਵਿੱਚ ਭੱਜ ਗਿਆ, ਪਰ ਤਿੰਨ ਗੋਲੀਆਂ ਲੱਗਣ ਤੋਂ ਬਾਅਦ ਦੁਕਾਨ ਵਿੱਚ ਹੀ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
