BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ
Tuesday, Oct 20, 2026 - 10:13 AM (IST)
ਚੰਡੀਗੜ੍ਹ (ਵੈੱਬ ਡੈਸਕ): ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇਗੀ। ਪੰਜਾਬ ਸਰਕਾਰ ਨੇ ਝੋਟੇ ਦੇ ਪਰਿਵਾਰ ਦੀ ਮੰਗ ਮੰਨਦਿਆਂ ਇਹ ਮਾਮਲਾ ਸੀ. ਬੀ. ਆਈ. ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ... ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ... ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ...
— Bhagwant Mann (@BhagwantMann) October 20, 2026
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਉਹ ਨਸ਼ਿਆਂ ਖਿਲਾਫ਼ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਰ ਸਮੇਂ ਡੱਟ ਕੇ ਖੜ੍ਹੇ ਹਨ। ਇਸ ਲਈ ਉਹ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਹ ਕੇਸ CBI ਨੂੰ ਸੌਂਪ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ ਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।
