ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ
Tuesday, Oct 27, 2026 - 02:43 PM (IST)
ਚੰਡੀਗੜ੍ਹ (ਜੱਸੀ): ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਸੀ. ਬੀ. ਆਈ. ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਭਲਕੇ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਦਰਅਸਲ, ਅਸ਼ਵਨੀ ਕੁਮਾਰ ਦੀ ਪਤਨੀ ਨੂੰ ਅੱਜ ਸੀ.ਬੀ.ਆਈ. ਵੱਲੋਂ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ, ਜਦੋਂ ਕਿ ਅਸ਼ਵਨੀ ਕੁਮਾਰ ਅਤੇ ਉਸਦੇ ਦੋ ਹੋਰ ਸਾਥੀਆਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਕੱਲ ਸੀਬੀਆਈ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਦੌਰਾਨ ਉਨ੍ਹਾਂ ਦੀ ਰਿਮਾਂਡ ਬਾਰੇ ਫ਼ੈਸਲਾ ਲਿਆ ਜਾਵੇਗਾ।
