ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ

Thursday, Oct 15, 2026 - 10:48 PM (IST)

ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ : ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਕੀਤੇ ਗਏ ਪੰਜਾਬ ਬੰਦ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ। ਪਾਰਟੀ ਵਰਕਰਾਂ ਨੇ ਸਾਰੇ ਜ਼ਿਲ੍ਹਿਆਂ ਵਿੱਚ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਉਠਾਈ। ਸੂਬੇ ਭਰ ਵਿੱਚ ਕੀਤੇ ਗਏ ਇਨ੍ਹਾਂ ਸਫ਼ਲ ਪ੍ਰਦਰਸ਼ਨਾਂ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਸਮੁੱਚੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਸਮਰਥਨ ਦਰਸਾਉਂਦਾ ਹੈ ਕਿ ਪੰਜਾਬ ਹੁਣ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਚੁੱਕਾ ਹੈ। ਢਿੱਲੋਂ ਨੇ ਸਪੱਸ਼ਟ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਠੰਢਾ ਨਹੀਂ ਪੈਣ ਦੇਵੇਗੀ। ਪਾਰਟੀ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਲਗਾਤਾਰ ਉਠਾਉਂਦੀ ਰਹੇਗੀ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਮੁੜ ਦੁਹਰਾਇਆ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਇੱਕ ਪਰਿਵਾਰ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਹੈ।

ਇਹ ਵੀ ਪੜ੍ਹੋ : 11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ ਆਪਣੇ ਇਲਾਕੇ ਦਾ ਹਾਲ

ਮਾਨਸਾ ਵਿੱਚ ਹੱਤਿਆ ਦੇ ਮੁਲਜ਼ਮ ਨਸ਼ਾ ਵੇਚਣ ਵਾਲੇ ਕੈਮਿਸਟ ਦਾ ਘਰ ਅਤੇ ਮੈਡੀਕਲ ਸਟੋਰ ਢਾਹੁਣ ਦੀ ਸੂਬਾ ਸਰਕਾਰ ਦੀ ਕਾਰਵਾਈ 'ਤੇ ਵੀ ਢਿੱਲੋਂ ਨੇ ਤਿੱਖਾ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਦਿਖਾਵੇ ਦੀ ਕਾਰਵਾਈ ਹੈ। ਸੂਬੇ ਵਿੱਚ ਨਸ਼ਾ ਤਸਕਰ ਬੇਖ਼ੌਫ਼ ਘੁੰਮ ਰਹੇ ਹਨ। ਉਨ੍ਹਾਂ ਨੂੰ ਨਾ ਤਾਂ ਪੁਲਸ ਦਾ ਡਰ ਹੈ ਅਤੇ ਨਾ ਹੀ ਸਰਕਾਰ ਦਾ। ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਸਿਰਫ਼ ਖੋਖਲੇ ਵਾਅਦੇ ਕੀਤੇ ਹਨ, ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਕੀਤਾ। ਪੰਜਾਬ ਦੇ ਮੌਜੂਦਾ ਹਾਲਾਤ ਲਈ ਢਿੱਲੋਂ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹਾ ਕਮਜ਼ੋਰ ਮੁੱਖ ਮੰਤਰੀ ਨਹੀਂ ਚਾਹੀਦਾ, ਜੋ ਨਸ਼ਾ ਤਸਕਰਾਂ 'ਤੇ ਨੱਥ ਪਾਉਣ ਵਿੱਚ ਨਾਕਾਮ ਰਹੇ। ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਖ਼ੁਦ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ ਨੂੰ ਲੈ ਕੇ ਗੰਭੀਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ 31 ਦਸੰਬਰ, 2029 ਦੀ ਸਮਾਂ-ਸੀਮਾ ਤੈਅ ਕੀਤੀ ਹੈ ਅਤੇ ਪੰਜਾਬ ਵਿੱਚ ਭਜਾਪਾ ਦੀ ਸਰਕਾਰ ਬਣਨ ਉੱਤੇ ਦੋ ਸਾਲ ਵਿੱਚ ਨਸ਼ੇ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News