ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ ਮਾਨਸਾ ਪਹੁੰਚੀ ਸੀ. ਆਰ. ਪੀ. ਐੱਫ.
Friday, Oct 30, 2026 - 08:14 PM (IST)
ਮਾਨਸਾ (ਵੈੱਬ ਡੈਸਕ) : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਲਈ 'ਐਕਸ' ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਅੱਜ ਸੀ. ਆਰ. ਪੀ. ਐੱਫ. ਦੀ ਟੀਮ ਮਾਨਸਾ ਵਿਚ ਪਹੁੰਚ ਗਈ ਹੈ। ਇਸ ਸੁਰੱਖਿਆ ਨੂੰ ਅਮਿਤ ਸ਼ਾਹ ਦੀ ਫੇਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦਰਅਸਲ ਅਜੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਮਰਹੂਮ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਗਏ ਸਨ। ਉਨ੍ਹਾਂ ਨੇ ਪਰਿਵਾਰਾਂ ਨੂੰ ਇਨਸਾਫ ਦਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਸ਼ਾਹ ਦੇ ਦੌਰੇ ਤੋਂ ਤੁਰੰਤ ਬਾਅਦ ਹੀ ਸੀ. ਬੀ. ਆਈ. ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਹੁਣ ਦੋਵਾਂ ਪਰਿਵਾਰਾਂ ਨੂੰ ਕੇਂਦਰ ਵੱਲੋਂ ਸੁਰੱਖਿਆ ਵੀ ਮੁਹੱਈਆ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ

ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਗੁਲਜ਼ਾਰ ਸਿੰਘ ਵੱਲੋਂ ਮੰਤਰੀ ਚੀਮਾ ਨਾਲ ਹੋਈ ਇਕ ਮੀਟਿੰਗ ਵਿਚ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਨ ਤੋਂ ਇਕ ਦਿਨ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ, ਜਦਕਿ ਨਸ਼ਾ ਵਿਰੋਧੀ ਕਾਰਕੁਨ ਝੋਟਾ ਦੀ ਮਾਨਸਾ ਵਿਚ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ ਸੰਕੇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
