ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ

Friday, Nov 06, 2026 - 08:30 AM (IST)

ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ

ਮਾਨਸਾ (ਜਗਤਾਰ ਸਿੰਘ ਧੰਜਲ) : ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਯਾਨੀ 6 ਨਵੰਬਰ, ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੀਜੀਆਈ ਵਿਖੇ 24 ਦਿਨਾਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਮਾਨਸਾ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਪੋਸਟਮਾਰਟਮ ਲਈ ਵੀਰਵਾਰ ਰਾਤ ਕਰੀਬ 12 ਵਜੇ ਉਸਦੀ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀ ਚੰਡੀਗੜ੍ਹ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ

ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਉਸਦੇ ਮ੍ਰਿਤਕ ਸਰੀਰ ਨੂੰ ਹਸਪਤਾਲ ਦੀ ਮੌਰਚਰੀ ਤੋਂ ਬਾਹਰ ਕੱਢਿਆ। ਫਿਰ ਆਧੁਨਿਕ ਸਹੂਲਤਾਂ ਨਾਲ ਲੈਸ ਆਈ.ਸੀ.ਯੂ., ਵੈਂਟੀਲੇਟਰ ਤੇ ਫਰੀਜ਼ਰ ਵਾਲੀ ਐਂਬੂਲੈਂਸ 'ਚ ਉਸ ਦੀ ਮ੍ਰਿਤਕ ਦੇਹ ਨੂੰ ਰੱਖ ਕੇ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ। ਦੱਸ ਦੇਈਏ ਕਿ ਪੋਸਟਮਾਰਟਮ ਕਰਵਾਉਣ ਦੇ ਫੈਸਲੇ ਤੋਂ ਪਹਿਲਾਂ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ਼ ਕਮੇਟੀ ਨੇ ਸਰਕਾਰ ਨਾਲ ਇੱਕ ਸਮਝੌਤਾ ਕੀਤਾ। ਇਸ ਦੌਰਾਨ ਸਰਕਾਰ ਨੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

rajwinder kaur

Content Editor

Related News