ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ ਮੰਗ

Wednesday, Oct 14, 2026 - 05:48 PM (IST)

ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ ਮੰਗ

ਨਵੀਂ ਦਿੱਲੀ- ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਮਾਨਸਾ 'ਚ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਕਤਲ ਮਾਮਲੇ 'ਚ ਰਾਜਨੀਤਕ ਸੁਰੱਖਿਆ ਸਮੇਤ ਹਰ ਦੋਸ਼ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸਿੰਗਲਾ 'ਤੇ ਗੰਭੀਰ ਦੋਸ਼ ਲਗਾਏ ਹਨ, ਜਿਨ੍ਹਾਂ ਦੀ ਸੱਚਾਈ ਜਾਂਚ ਨਾਲ ਸਾਹਮਣੇ ਆਉਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਚ ਨਸ਼ੇ ਦਾ ਕਾਰੋਬਾਰ ਭਿਆਨਕ ਰੂਪ ਲੈ ਚੁੱਕਿਆ ਹੈ। ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ। ਭਗਵੰਤ ਮਾਨ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ 'ਚ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

DIsha

Content Editor

Related News