ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

Friday, Oct 16, 2026 - 12:02 PM (IST)

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ- ਪੰਜਾਬ ਦੇ ਮਾਨਸਾ 'ਚ ਨਸ਼ੇ ਖਿਲਾਫ਼ ਖੁੱਲ੍ਹ ਕੇ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦਾ ਮਾਮਲਾ ਲਗਾਤਾਰ ਭਖ਼ਦਾ ਜਾ ਰਿਹਾ ਹੈ। ਇਸ ਮਾਮਲੇ ਇਨਸਾਫ਼ ਦੀ ਮੰਗ ਕਰਦੇ ਹੋਏ ਜਿੱਥੇ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਉੱਥੇ ਹੀ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। 

ਸ਼ਾਹ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 'ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਿਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ ?''

ਇਸ ਮਗਰੋਂ ਉਨ੍ਹਾਂ ਕਿਹਾ, 'ਦਿੜਬਾ 'ਚ ਇੱਕ ਪਿਤਾ ਦਾ ਦਬਾਅ 'ਚ ਜ਼ਹਿਰ ਖਾ ਲੈਣਾ ਅਤੇ ਮਾਨਸਾ 'ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ 'ਆਪ' ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ।'

ਪੰਜਾਬ 'ਚ ਨਸ਼ੇ ਬਾਰੇ ਉਨ੍ਹਾਂ ਕਿਹਾ, 'ਪੰਜਾਬ 'ਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ 'ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ।'

ਆਗਾਮੀ ਚੋਣਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, 'ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ 'ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ। ਸਾਡਾ ਟੀਚਾ ਸਪੱਸ਼ਟ ਹੈ - ਨਸ਼ੇ ਦੇ ਕਾਰੋਬਾਰ 'ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ 'ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿੱਚ ਜਿਊਣ ਲਈ ਮਜਬੂਰ ਨਾ ਹੋਵੇ।'

PunjabKesari

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ ਸਾਹਿਬ ਚੁੱਕੇਗਾ 'ਜ਼ਿੰਮੇਵਾਰੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


author

Harpreet SIngh

Content Editor

Related News