ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ ਕੀਤੀ ਭੁੱਖ ਹੜਤਾਲ
Sunday, Nov 08, 2026 - 06:46 PM (IST)
ਮਾਨਸਾ (ਵੈੱਬਡੈਸਕ)- ਨਸ਼ੇ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਹਜ਼ਾਰਾਂ ਲੋਕਾਂ ਦੀ ਮੌਜੂਦਗੀ 'ਚ ਅੰਤਿਮ ਸੰਸਕਾਰ ਉਸ ਦੇ ਆਪਣੇ ਖੇਤਾਂ 'ਚ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।
ਪਰਵਿੰਦਰ ਝੋਟੇ ਦੇ ਅੰਤਿਮ ਸੰਸਕਾਰ ਮਗਰੋਂ 5 ਸਿੰਘ ਸਾਹਿਬਾਨ ਦੇ ਹੁਕਮ ਮਗਰੋਂ ਉਨ੍ਹਾਂ ਦੀ ਮੌਜੂਦਗੀ 'ਚ ਪਰਵਿੰਦਰ ਸਿੰਘ ਝੋਟਾ ਨੇ ਪਾਣੀ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ 5 ਨਵੰਬਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਸੀ। ਉਨ੍ਹਾਂ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਜਦੋਂ ਤੱਕ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ। ਪਰ ਹੁਣ ਉਨ੍ਹਾਂ ਨੇ 5 ਸਿੰਘ ਸਾਹਿਬਾਨ ਦੀ ਮੌਜੂਦਗੀ 'ਚ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
