ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

Thursday, Oct 15, 2026 - 11:07 AM (IST)

ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

ਖਰੜ (ਅਮਰਦੀਪ ਸਿੰਘ ਸੈਣੀ) : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਖਰੜ ਇਲਾਕੇ ਵਿਚ ਵੀ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਖਰੜ-ਰੋਪੜ ਰੋਡ ’ਤੇ ਪਿੰਡ ਸਹੌੜਾਂ ਤੇ ਯੂਥ ਕਿਸਾਨ ਆਗੂ ਸਰਪੰਚ ਟਿੰਕੂ ਸੈਣੀ ਜਕੜ ਮਾਜਰਾ  ਅਤੇ ਬਜੇਹੜੀ ਟੋਲ ਪਲਾਜ਼ਾ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ  ਅਤੇ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਕਿਸਾਨ ਆਗੂ ਸੁਰਮੁਖ ਸਿੰਘ ਛੱਜੂ ਮਾਜਰਾ ਦੀ ਅਗਵਾਈ ਵਿਚ ਰੋਸ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ

ਇਸ ਮੌਕੇ ਯੂਥ ਕਿਸਾਨ ਆਗੂ ਅਤੇ ਸਰਪੰਚ ਟਿੰਕੂ ਸੈਣੀ, ਨਿਆਮੀਆਂ ਅਤੇ ਛੱਜੂ ਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਅਨੁਸਾਰ ਸੂਬੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਰੋਸ ਪ੍ਰਗਟ ਕਰਦਿਆਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ ਮੌਤ

ਕਿਸਾਨ ਆਗੂਆਂ ਨੇ ਲੋਕਾਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਇਸ ਰੋਸ ਵਿਚ ਆਪਣਾ ਸਹਿਯੋਗ ਦੇਣ। ਜ਼ਿਕਰਯੋਗ ਹੈ ਕਿ ਇਸ ਬੰਦ ਦਾ ਸੱਦਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਅਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਪਈ ਪੋਸਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News