ਰੇਲਵੇ ਸਟੇਸ਼ਨ ''ਤੇ ਅਣਪਛਾਤੇ ਯਾਤਰੀ ਦੀ ਮੌਤ
Wednesday, Oct 08, 2025 - 04:33 PM (IST)

ਬਠਿੰਡਾ (ਸੁਖਵਿੰਦਰ) : ਰੇਲਵੇ ਸਟੇਸ਼ਨ ਵੱਲ ਜਾਣ ਵਾਲੇ ਪੈਦਲ ਜਾਣ ਵਾਲੇ ਰਸਤੇ 'ਤੇ ਦਿਲ ਦਾ ਦੌਰਾ ਪੈਣ ਨਾਲ ਇੱਕ ਯਾਤਰੀ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਅਤੇ ਹੋਰ ਲੋਕ ਮੌਕੇ 'ਤੇ ਪਹੁੰਚੇ। ਜੀ. ਆਰ. ਪੀ. ਏ. ਐੱਸ. ਆਈ. ਗੁਰਪਾਲ ਸਿੰਘ ਅਤੇ ਪੁਲਸ ਟੀਮ ਵੀ ਮੌਕੇ 'ਤੇ ਪਹੁੰਚੀ।
ਮ੍ਰਿਤਕ ਕੋਲੋਂ ਸਿਰਸਾ ਦਾ ਟਿਕਟ ਮਿਲਿਆ, ਪਰ ਕੋਈ ਹੋਰ ਦਸਤਾਵੇਜ਼ ਨਹੀਂ ਮਿਲੇ, ਜੋ ਉਸਦੀ ਪਛਾਣ ਕਰ ਸਕਣ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।