ਰੇਲ ਗੱਡੀ ਤੋਂ ਡਿੱਗਣ ਕਾਰਨ ਯਾਤਰੀ ਦੀ ਮੌਤ
Wednesday, Oct 30, 2024 - 10:25 AM (IST)

ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਰੇਲ ਯਾਤਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-4 ’ਤੇ ਰੇਲ ਗੱਡੀ ’ਚੋਂ ਉਤਰਦੇ ਸਮੇਂ ਰੇਲ ਯਾਤਰੀ ਗੱਡੀ ਹੇਠ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖ਼ਤ ਰਮੇਸ਼ ਕੁਮਾਰ ਵਾਸੀ ਕੋਟਕਪੂਰਾ ਵਜੋਂ ਹੋਈ।