ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

Friday, Oct 07, 2022 - 11:50 AM (IST)

ਰਾਜਾਸਾਂਸੀ (ਰਾਜਵਿੰਦਰ ਹੁੰਦਲ) - ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਅੱਜ ਸਵੇਰੇ ਹਵਾਈ ਅੱਡੇ 'ਤੇ ਉਸ ਸਮੇਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਦੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ ਹੋ ਗਿਆ। ਏਅਰਪੋਰਟ ’ਤੇ ਯਾਤਰੀਆਂ ਦੇ ਹੰਗਾਮੇ ਨੂੰ ਵੇਖਦਿਆਂ ਸਪਾਈਸ ਜੈੱਟ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਲਕੇ ਤੱਕ ਉਨ੍ਹਾਂ ਦਾ ਸਾਮਾਨ ਉਨ੍ਹਾਂ ਦੇ ਘਰ ਤੱਕ ਪਹੁੰਚਾ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਐੱਸ.ਜੀ.56 ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਲੈਂਡ ਹੋਈ ਸੀ। ਕਸਟਮ ਕਲੀਅਰੈਂਸ ਲੈਣ ਅਤੇ ਸਾਮਾਨ ਦੀ ਜਾਂਚ ਕਰਨ ਤੋਂ ਬਾਅਦ ਜਦੋਂ ਯਾਤਰੀ ਸਾਮਾਨ ਦੀ ਪੇਟੀ 'ਤੇ ਪਹੁੰਚੇ ਤਾਂ ਕਈਆਂ ਯਾਤਰੀਆਂ ਦਾ ਸਾਮਾਨ ਗਾਇਬ ਸੀ। ਸਾਮਾਨ ਨਾ ਮਿਲਣ 'ਤੇ ਸਵਾਰੀਆਂ ਘਬਰਾ ਕੇ ਸਪਾਈਸ ਜੈੱਟ ਦੇ ਕਾਊਂਟਰ 'ਤੇ ਪਹੁੰਚ ਗਈਆਂ, ਜਿੱਥੇ ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਏਅਰਪੋਰਟ ਤੋਂ ਯਾਤਰੀਆਂ ਦਾ ਸਾਮਾਨ ਗਾਇਬ ਹੋਇਆ ਹੋਵੇ। 3 ਮਹੀਨੇ ਪਹਿਲਾਂ 14 ਜੁਲਾਈ ਨੂੰ ਵੀ ਯਾਤਰੀਆਂ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ। 

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News