ਯਾਤਰੀਆਂ ਲਈ ਖ਼ਾਸ ਖ਼ਬਰ: ਅਗਲੇ ਮਹੀਨੇ ਅੰਮ੍ਰਿਤਸਰ ਤੋਂ ਕੁਆਲਾਲੰਪੁਰ (ਮਲੇਸ਼ੀਆ) ਲਈ ਸਿੱਧੀ ਉਡਾਣ ਹੋਵੇਗੀ ਸ਼ੁਰੂ
Thursday, Aug 11, 2022 - 11:53 AM (IST)
ਰਾਜਾਸਾਂਸੀ (ਰਾਜਵਿੰਦਰ) - ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਦੇ ਡਾਇਰੈਕਟਰ ਏਅਰਪੋਰਟ ਅਥਾਰਟੀ ਵਿਪਨ ਕਾਂਤ ਸੇਠ ਨੇ ਦੱਸਿਆ ਕਿ ਅਗਲੇ ਮਹੀਨੇ ਸਤੰਬਰ ਤੋਂ ਅੰਮ੍ਰਿਤਸਰ ਤੋਂ ਕੁਆਲਾਲੰਪੁਰ (ਮਲੇਸ਼ੀਆ) ਲਈ ਸਿੱਧੀ ਉਡਾਣ ਸ਼ੁਰੂ ਹੋਵੇਗੀ। ਇਸ ਸਿੱਧੀ ਉਡਾਣ ਨਾਲ ਮਲੇਸ਼ੀਆ ਜਾਣ ਵਾਲੇ ਮੁਸਾਫਰਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 5 ਤੋਂ 6 ਫਲਾਈਟਾਂ ਇੰਟਰਨੈਸ਼ਨਲ ਅਤੇ 20 ਤੋਂ 22 ਘਰੇਲੂ ਉਡਾਣਾਂ ਇਸ ਮੌਕੇ ਚੱਲ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
ਉਨ੍ਹਾਂ ਅੱਗੇ ਦੱਸਿਆ ਕਿ ਹਵਾਈ ਅੱਡਾ ਰਾਜਾਸਾਂਸੀ ’ਤੇ ਹੁਣ ਤੱਕ ਪਹਿਲਾਂ 15 ਏਅਰ ਸਟੈਂਡ ਸਨ, ਜਿਸ ਕਾਰਨ ਬਰਸਾਤ ਅਤੇ ਠੰਡ ਦੇ ਮੌਸਮ ’ਚ ਯਾਤਰੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਹਵਾਈ ਅੱਡਾ ਰਾਜਾਸਾਂਸੀ ਵਿਖੇ ਵੱਧ ਰਹੀਆਂ ਉਡਾਣਾਂ ਨੂੰ ਦੇਖਦਿਆਂ ਯਾਤਰੀਆਂ ਦੀ ਸਹੂਲਤ ਲਈ 43 ਕਰੋੜ ਦੀ ਲਾਗਤ ਨਾਲ 10 ਹੋਰ ਏਅਰ ਸਟੈਂਡ ਤਿਆਰ ਹੋ ਚੁੱਕੇ ਹਨ, ਜਿੰਨ੍ਹਾਂ ਦੀ ਕੇਂਦਰ ਸਰਕਾਰ ਦੇ ਸਬੰਧਿਤ ਵਿਭਾਗ ਵੱਲੋਂ ਮਨਜ਼ੂਰੀ ਮਿਲਣ ਉਪਰੰਤ ਉਨ੍ਹਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਸਬੰਧੀ ਚੌਕਸੀ ਵਧਾਉਣ ਲਈ ਪੰਜਾਬ ਪੁਲਸ ਦੇ ਸੀਨੀਅਰ ਅਫ਼ਸਰਾਂ ਤੇ ਸੀ. ਐੱਸ. ਐੱਫ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਤਾਂ ਕਿ ਕੋਈ ਅਣ-ਸੁਖਵਾਈ ਘਟਨਾ ਨਾ ਵਾਪਰ ਸਕੇ।
ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ