ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
Friday, May 15, 2026 - 05:35 PM (IST)
ਅੰਮ੍ਰਿਤਸਰ (ਨੀਰਜ)- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਆਏ ਇਕ ਯਾਤਰੀ ਕੋਲੋਂ 2.24 ਕਰੋੜ ਰੁਪਏ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਯਾਤਰੀ ਨੇ ਆਪਣੇ ਸਾਮਾਨ ਵਿੱਚ ਬਰੇਸਲੇਟਾਂ ਅਤੇ ਹੋਰ ਗਹਿਣਿਆਂ ਦੇ ਰੂਪ ਵਿੱਚ ਸੋਨਾ ਲੁਕਾ ਕੇ ਰੱਖਿਆ ਹੋਇਆ ਸੀ। ਕਸਟਮ ਅਧਿਕਾਰੀਆਂ ਨੂੰ ਸ਼ੱਕ ਹੋਣ ’ਤੇ ਜਦੋਂ ਯਾਤਰੀ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਵੱਡੀ ਮਾਤਰਾ ਵਿੱਚ ਸੋਨਾ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
ਜਾਂਚ ਦੌਰਾਨ ਬਰਾਮਦ ਕੀਤਾ ਗਿਆ ਸੋਨਾ 24 ਕੈਰੇਟ ਦਾ ਪਾਇਆ ਗਿਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 2.24 ਕਰੋੜ ਰੁਪਏ ਦੱਸੀ ਗਈ ਹੈ। ਕਸਟਮ ਵਿਭਾਗ ਨੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
