ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਹੋਈਆਂ ਪਰੇਸ਼ਾਨ
Wednesday, Jul 09, 2025 - 12:11 PM (IST)

ਬੁਢਲਾਡਾ (ਬਾਂਸਲ) : ਬੁਢਲਾਡਾ ਸ਼ਹਿਰ ਅੰਦਰ ਪੀ. ਆਰ. ਟੀ. ਸੀ. ਡਿਪੂ ਵਿਖੇ ਕੱਚੇ ਕਾਮਿਆਂ ਵੱਲੋਂ ਕੀਤੀ ਹੜਤਾਲ ਦੇ ਮੱਦੇਨਜ਼ਰ ਅੱਜ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਅਤੇ ਕੱਚੇ ਕਾਮਿਆਂ ਵੱਲੋਂ ਕਾਰਪੋਰੇਸ਼ਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ।
ਕਿਲੋਮੀਟਰ ਸਕੀਮ ਤਹਿਤ ਪਾਈਆਂ ਬੱਸਾਂ ਨੂੰ ਬੰਦ ਕਰਕੇ ਸਰਕਾਰੀ ਬੱਸਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ। ਪਿਛਲੇ ਲੰਬੇ ਸਮੇਂ ਤੋਂ ਕੱਚੇ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਧਰਨਾ ਅਤੇ ਬੱਸਾਂ ਦਾ ਚੱਕਾ ਜਾਮ ਲਗਾਤਾਰ ਜਾਰੀ ਰਿਹਾ। ਦੂਸਰੇ ਪਾਸੇ ਬੱਸ ਸਟੈਂਡ ਅੰਦਰ ਦੂਰ-ਦੁਰਾਡੇ ਜਾਣ ਵਾਲੀਆਂ ਸਵਾਰੀਆਂ ਪਰੇਸ਼ਾਨ ਨਜ਼ਰ ਆਈਆਂ।