ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰਿਆਂ ’ਚੋਂ 1 ਨੂੰ ਰਾਹਗੀਰਾਂ ਨੇ ਕੀਤਾ ਕਾਬੂ, ਦੂਜਾ ਲੁਟੇਰਾ ਹੋਇਆ ਫ਼ਰਾਰ
Saturday, Nov 30, 2024 - 06:43 AM (IST)
ਲੁਧਿਆਣਾ (ਗੌਤਮ) : ਸ਼ੇਖੇਵਾਲ ਰੋਡ ’ਤੇ ਪੈਦਲ ਜਾ ਰਹੇ ਨੌਜਵਾਨ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ ਹੋ ਗਏ। ਭੱਜਣ ਵਾਲੇ ਸਨੈਚਰਾਂ ਨੂੰ ਫੜਨ ਲਈ ਨੌਜਵਾਨ ਨੇ ਰੌਲਾ ਪਾਉਂਦੇ ਹੋਏ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਰਾਹਗੀਰਾਂ ਨੇ ਮੋਟਰਸਾਈਕਲ ਸਵਾਰਾਂ ਵਿਚੋਂ 1 ਨੂੰ ਕਾਬੂ ਕਰ ਲਿਆ ਅਤੇ ਉਸ ਦੀ ਛਿੱਤਰ-ਪਰੇਡ ਕਰਨ ਤੋਂ ਬਾਅਦ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ, ਜਦਕਿ ਦੂਜਾ ਲੁਟੇਰਾ ਮੌਕੇ ਤੋਂ ਫ਼ਰਾਰ ਹੋ ਗਿਆ।
ਥਾਣਾ ਦਰੇਸੀ ਦੀ ਪੁਲਸ ਨੇ ਸ਼ਿਵਪੁਰੀ ਵਾਸੀ ਪੀਤੂਨ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਤਫਤੀਸ਼ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ 7 ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮਨੀ ਵਾਸੀ ਰਾਜੂ ਕਾਲੋਨੀ ਅਤੇ ਫਰਾਰ ਮੁਲਜ਼ਮ ਦੀ ਪਛਾਣ ਲਾਡੀ ਗੁੱਜਰ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : ਫੋਨ 'ਤੇ ਰਾਹੁਲ ਗਾਂਧੀ ਖ਼ਿਲਾਫ਼ ਡਿਬੇਟ ਸੁਣ ਰਹੇ ਸਨ ਡਰਾਈਵਰ-ਕੰਡਕਟਰ, ਕਾਂਗਰਸ ਸਰਕਾਰ ਨੇ ਭੇਜ 'ਤਾ ਨੋਟਿਸ
ਪੀਤੂਨ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਘਰ ਤੋਂ ਪੈਦਲ ਹੀ ਆਪਣੀ ਦੁਕਾਨ ਵੱਲ ਜਾ ਰਿਹਾ ਸੀ ਕਿ ਫੋਨ ’ਤੇ ਗੱਲ ਕਰ ਰਿਹਾ ਸੀ ਕਿ ਮੋਟਰਸਾਈਕਲ ’ਤੇ ਪਿੱਛੇ ਤੋਂ ਆ ਰਹੇ ਲੁਟੇਰੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਜਿਉਂ ਹੀ ਲੁਟੇਰਿਆਂ ਨੇ ਮੋਬਾਈਲ ਖੋਹਿਆ ਤਾਂ ਉਹ ਰੌਲਾ ਪਾਉਣ ਲੱਗਾ ਅਤੇ ਉਨ੍ਹਾਂ ਦੇ ਪਿੱਛੇ ਭੱਜ ਗਿਆ। ਉਸ ਦਾ ਰੌਲਾ ਸੁਣ ਕੇ ਰਾਹਗੀਰਾਂ ਨੇ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੂੰ ਕਾਬੂ ਕਰ ਲਿਆ, ਜਦੋਂਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।
ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਮੋਟਰਸਾਈਕਲ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਕੇ ਹੋਰ ਵਾਰਦਾਤਾਂ ਦਾ ਪਤਾ ਵੀ ਲਾਇਆ ਜਾ ਰਿਹਾ ਹੈ ਅਤੇ ਮੁਲਜ਼ਮ ਨੂੰ ਉਸ ਦੇ ਸਾਥੀ ਸਮੇਤ ਕਾਬੂ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਮਨਦੀਪ ਕੁਮਾਰ ਉਰਫ਼ ਮਨੀ ਖਿਲਾਫ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਹੋਰ ਵੀ ਕਈ ਮਾਮਲੇ ਹੱਲ ਹੋਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8