ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵਿਸ਼ੇਸ਼ ਹਦਾਇਤ
Tuesday, Oct 29, 2024 - 06:23 PM (IST)
ਜਲੰਧਰ (ਧਵਨ) : ਪਾਸਪੋਰਟ ਬਨਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। ਖੇਤਰੀ ਪਾਸਪੋਰਟ ਅਧਿਕਾਰੀ ਨੇ ਆਖਿਆ ਹੈ ਕਿ ਲੋਕ ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਪੋਰਟਲ ’ਤੇ ਆਪਣੀਆਂ ਪਾਸਪੋਰਟ ਸਬੰਧੀ ਸੇਵਾਵਾਂ ਲਈ ਸਿੱਧੇ ਤੌਰ ’ਤੇ ਅਪਲਾਈ ਕਰਨ। ਉਨ੍ਹਾਂ ਨੇ ਲੋਕਾਂ ਨੂੰ ਖਾਸ ਹਦਾਇਤ ਦਿੰਦਿਆਂ ਕਿਹਾ ਕਿ ਲੋਕ ਕਿਸੇ ਵੀ ਏਜੰਟ ਜਾਂ ਵਿਚੋਲੇ ਦੇ ਸੰਪਰਕ ਵਿਚ ਨਾ ਆਉਣ। ਬਿਨੈਕਾਰ ਪਾਸਪੋਰਟ ਅਰਜ਼ੀ ਨਾਲ ਸਬੰਧਤ ਕਿਸੇ ਵੀ ਹੋਰ ਸਵਾਲ ਜਾਂ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਦੁਪਹਿਰ 12.30 ਵਜੇ ਤੱਕ ਦਫ਼ਤਰ ਆ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰੀ ਅਣਹੋਣੀ, ਇਕ ਵਿਦਿਆਰਥੀ ਦੀ ਗਈ ਜਾਨ
ਪਾਸਪੋਰਟ ਅਧਿਕਾਰੀ ਯਸ਼ਪਾਲ ਨੇ ਕਿਹਾ ਕਿ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ 29 ਅਕਤੂਬਰ ਨੂੰ ਆਪਣੇ ਦਫ਼ਤਰ ਵਿਚ ਪਾਸਪੋਰਟ ਮੇਲਾ ਲਾਇਆ ਗਿਆ। ਦੱਸਿਆ ਕਿ ਇਹ ਪਾਸਪੋਰਟ ਮੇਲਾ ਉਨ੍ਹਾਂ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਲਾਇਆ ਗਿਆ, ਜੋ ਵਿਦੇਸ਼ ਵਿਚ ਭਾਰਤੀ ਮਿਸ਼ਨਾਂ/ਦੂਤਾਵਾਸਾਂ ਵੱਲੋਂ ਜਾਰੀ ਕੀਤੇ ਐਮਰਜੈਂਸੀ ਸਰਟੀਫਿਕੇਟਾਂ ’ਤੇ ਭਾਰਤ ਦੀ ਯਾਤਰਾ ਕਰ ਚੁੱਕੇ ਹਨ ਜਾਂ ਡਿਪੋਰਟ ਕੀਤੇ ਗਏ ਹਨ ਅਤੇ ਜਿਨ੍ਹਾਂ ਨੇ ਮਾਰਚ 2024 ਤਕ ਪਾਸਪੋਰਟ ਲਈ 31 ਅਰਜ਼ੀਆਂ ਦਿੱਤੀਆਂ ਹੋਈਆਂ ਸਨ ਅਤੇ ਉਨ੍ਹਾਂ ਦੀਆਂ ਅਰਜ਼ੀਆਂ ਆਰ. ਪੀ. ਓ. ਜਲੰਧਰ ਵਿਖੇ ਕਿਸੇ ਕਾਰਨ ਪੈਂਡਿੰਗ ਪਈਆਂ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ, ਪਿਛਲੇ 54 ਸਾਲ ਦਾ ਰਿਕਾਰਡ ਟੁੱਟਾ
ਖੇਤਰੀ ਪਾਸਪੋਰਟ ਅਧਿਕਾਰੀ ਨੇ ਦੱਸਿਆ ਕਿ ਇਹ ਮੇਲਾ 29 ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਵਾਕ-ਇਨ ਸ਼੍ਰੇਣੀ/ਬਿਨਾਂ ਐਪੁਆਇੰਟਮੈਂਟ ਦੇ ਖੇਤਰੀ ਪਾਸਪੋਰਟ ਦਫਤਰ, ਐੱਸ. ਸੀ. ਓ. ਨੰ. 42-51 ਪਾਕੇਟ 1, ਨੇੜੇ ਬੱਸ ਸਟੈਂਡ, ਜਲੰਧਰ ਵਿਖੇ ਲਗਾਇਆ ਗਿਆ। ਇਸ ਤੋਂ ਇਲਾਵਾ ਇਸ ਦਿਨ ਦਫਤਰ ਵਿਚ ਆਮ ਆਫਲਾਈਨ ਅਤੇ ਆਨਲਾਈਨ ਪੁੱਛਗਿੱਛ ਸੇਵਾ ਬੰਦ ਰਹੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e