ਜਲੰਧਰ ਚਰਚ ਦਾ ਪਾਦਰੀ ਬਲਾਤਕਾਰ ਦੇ ਦੋਸ਼ ''ਚ ਗ੍ਰਿਫਤਾਰ

Thursday, Jul 19, 2018 - 01:44 PM (IST)

ਜਲੰਧਰ ਚਰਚ ਦਾ ਪਾਦਰੀ ਬਲਾਤਕਾਰ ਦੇ ਦੋਸ਼ ''ਚ ਗ੍ਰਿਫਤਾਰ

ਨਵੀਂ ਦਿੱਲੀ/ਜ਼ੀਰਕਪੁਰ (ਕੁਲਦੀਪ) : ਪੰਜਾਬ ਪੁਲਸ ਨੇ ਬਲਾਤਕਾਰ ਦੇ ਦੋਸ਼ 'ਚ ਜਲੰਧਰ ਚਰਚ ਦੇ ਪਾਦਰੀ ਬਜਿੰਦਰ ਸਿੰਘ ਨੂੰ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਜ਼ੀਰਕਪੁਰ ਦੀ ਰਹਿਣ ਵਾਲੀ ਇਕ ਔਰਤ ਨੇ ਉਕਤ ਪਾਦਰੀ 'ਤੇ ਬਲਾਤਕਾਰ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਾਏ ਹਨ, ਜਿਸ ਤੋਂ ਬਾਅਦ ਪੁਲਸ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ। 
ਪੀੜਤ ਔਰਤ ਨੇ ਦੋਸ਼ ਲਾਇਆ ਕਿ ਪਾਦਰੀ ਨੇ ਬਲਤਾਕਰ ਤੋਂ ਬਾਅਦ ਉਸ ਦੀ ਅਸ਼ਲੀਲ ਵੀਡੀਓ ਵੀ ਬਣਾ ਲਈ ਅਤੇ ਕਿਹਾ ਕਿ ਪਾਦਰੀ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਉਹ ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦੇਵੇਗਾ। 


Related News