ਕਸੂਤਾ ਫਸਿਆ ਪਾਦਰੀ ਬਜਿੰਦਰ ਸਿੰਘ, NCW ਕੋਲ ਪਹੁੰਚਿਆ ਜਿਨਸੀ ਸ਼ੋਸ਼ਣ ਦਾ ਮਾਮਲਾ
Wednesday, Mar 26, 2025 - 09:41 AM (IST)

ਨਵੀਂ ਦਿੱਲੀ/ਜਲੰਧਰ (ਭਾਸ਼ਾ)-ਜਲੰਧਰ ਦੀ ਮਸ਼ਹੂਰ ਤਾਜਪੁਰ ਚਰਚ ਦਾ ਪਾਦਰੀ ਬਜਿੰਦਰ ਸਿੰਘ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਬਜਿੰਦਰ ਸਿੰਘ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਮਾਮਲਾ ਹੁਣ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ। ਦਰਅਸਲ ਪੰਜਾਬ ਦੇ ਪਾਦਰੀ ਬਜਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਔਰਤ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਮਹਿਲਾ ਕਮਿਸ਼ਨ (ਐੱਨ. ਸੀ. ਡਬਲਿਊ.) ਦੇ ਸਾਹਮਣੇ ਪੇਸ਼ ਹੋਈ। ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਸਵੈ-ਘੋਸ਼ਿਤ ਈਸਾਈ ਧਰਮ ਪ੍ਰਚਾਰਕ ਪਾਦਰੀ ਬਜਿੰਦਰ ਸਿੰਘ (42) ਵਿਰੁੱਧ 22 ਸਾਲਾ ਔਰਤ ਦੀ ਸ਼ਿਕਾਇਤ ਤੋਂ ਬਾਅਦ ਜਿਨਸੀ ਸ਼ੋਸ਼ਣ ਦਾ ਮਾਮਲਾ 28 ਫਰਵਰੀ ਨੂੰ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਜਲੰਧਰ ਦੇ ਰੈਣਕ ਬਾਜ਼ਾਰ 'ਚ ਪਈਆਂ ਭਾਜੜਾਂ, ਮਾਮਲਾ ਜਾਣ ਹੋਵੋਗੇ ਹੈਰਾਨ
ਔਰਤ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਸੀ ਕਿ ਬਜਿੰਦਰ ਸਿੰਘ ਉਸ ਨੂੰ ਮੈਸੇਜ ਕਰਦਾ ਰਹਿੰਦਾ ਸੀ ਅਤੇ ਹਰੇਕ ਐਤਵਾਰ ਨੂੰ ਚਰਚ ਦੇ ਇਕ ਕਮਰੇ ਵਿਚ ਉਸ ਨੂੰ ਇਕੱਲੀ ਬਿਠਾਉਂਦਾ ਸੀ ਅਤੇ ਇਸ ਦੌਰਾਨ ਉਹ ਉਸ ਨੂੰ ਗਲਤ ਤਰੀਕੇ ਨਾਲ ਛੂੰਹਦਾ ਸੀ। ਪੁਲਸ ਨੇ ਪਾਦਰੀ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 354ਏ (ਜਿਨਸੀ ਸ਼ੋਸ਼ਣ), 354ਡੀ (ਪਿੱਛਾ ਕਰਨਾ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਐੱਨ. ਸੀ. ਡਬਲਯੂ. ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਮਾਮਲੇ ਦੀ ਸੁਣਵਾਈ ਲਈ ਔਰਤ (ਪੀੜਤਾ) ਕਮਿਸ਼ਨ ਦੇ ਸਾਹਮਣੇ ਪੇਸ਼ ਹੋਈ। ਐੱਨ. ਸੀ. ਡਬਲਿਊ. ਦੀ ਚੇਅਰਪਰਸਨ ਵਿਜਯਾ ਰਹਾਟਕਰ ਨੇ 7 ਮਾਰਚ ਨੂੰ ਕਿਹਾ ਸੀ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਪੰਜਾਬ ਪੁਲਸ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਸ ਰੂਟ 'ਤੇ ਬੰਦ ਹੋਈ ਸਰਕਾਰੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e