Punjab: ਜਬਰ-ਜ਼ਿਨਾਹ ਮਾਮਲੇ ''ਚ ਫਸਿਆ ਇਕ ਹੋਰ ਪਾਦਰੀ, ਆਪ ਹੀ ਕੀਤਾ ਸਰੰਡਰ

Wednesday, Apr 09, 2025 - 02:57 PM (IST)

Punjab: ਜਬਰ-ਜ਼ਿਨਾਹ ਮਾਮਲੇ ''ਚ ਫਸਿਆ ਇਕ ਹੋਰ ਪਾਦਰੀ, ਆਪ ਹੀ ਕੀਤਾ ਸਰੰਡਰ

ਗੁਰਦਾਸਪੁਰ (ਗੁਰਪ੍ਰੀਤ): ਪਾਸਟਰ ਬਜਿੰਦਰ ਸਿੰਘ ਤੋਂ ਬਾਅਦ ਇਕ ਹੋਰ ਪਾਦਰੀ ਜਬਰ-ਜ਼ਿਨਾਹ ਦੇ ਮਾਮਲੇ ਵਿਚ ਫੱਸ ਗਿਆ ਹੈ। ਪਾਸਟਰ ਜਸ਼ਨ ਗਿੱਲ ਨੇ ਅਦਾਲਤ ਵਿਚ ਸਰੰਡਰ ਕਰ ਦਿੱਤਾ ਹੈ। ਇਹ ਮਾਮਲੇ 2023 ਦਾ ਹੈ, ਜਿਸ ਵਿਚ ਅਦਾਲਤ ਨੂੰ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਪੁਲਸ ਵੱਲੋਂ ਬੀਤੇ ਕੱਲ੍ਹ ਪਾਸਟਰ ਦੀ ਭੈਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਦੋ ਦਿਨ ਪਹਿਲਾਂ ਪਾਸਟਰ ਦੇ ਭਰਾ ਨੂੰ ਵੀ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਪਾਸਟਰ ਖ਼ੁਦ ਹੀ ਸਰੰਡਰ ਕਰਨ ਲਈ ਅਦਾਲਤ ਪਹੁੰਚ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ਰਮਨਾਕ ਘਟਨਾ! ਮਾਸੀ ਨੇ ਭਾਣਜੀ ਨੂੰ Cold Drink 'ਚ ਨਸ਼ੀਲੀ ਚੀਜ਼ ਪਿਆ ਕੇ 5 ਮੁੰਡਿਆਂ ਨਾਲ...

ਪੀੜਤਾ ਦੇ ਪਿਤਾ ਮੁਤਾਬਕ ਉਸ ਦੀ ਧੀ ਉਕਤ ਘਟਨਾ ਸਮੇਂ BCA ਦੀ ਵਿਦਿਆਰਥਣ ਸੀ ਤੇ ਆਪਣੇ ਪਰਿਵਾਰ ਨਾਲ ਚਰਚ ਜਾਂਦੀ ਸੀ। ਜਸ਼ਨ ਗਿੱਲ ਨੇ ਉਸ ਨੂੰ ਵਰਗਲਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਤੇ ਫਿਰ ਜਦੋਂ ਉਹ ਗਰਭਵਤੀ ਹੋ ਗਈ, ਤਾਂ ਉਸ ਨੇ ਖੋਖਰ ਪਿੰਡ ਦੀ ਇਕ ਨਰਸ ਤੋਂ ਗੈਰ-ਕਾਨੂੰਨੀ ਤੇ ਲਾਪਰਵਾਹੀ ਨਾਲ ਉਸ ਦਾ ਗਰਭਪਾਤ ਕਰਵਾ ਦਿੱਤਾ। ਗਰਭਪਾਤ ਤੋਂ ਬਾਅਦ ਕੁੜੀ ਦੀ ਮੌਤ ਹੋ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News