ਬੈਂਕ ਕਰਮਚਾਰੀਆਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Friday, Jan 31, 2020 - 01:27 PM (IST)
ਪਠਾਨਕੋਟ (ਕੰਵਲ) : ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਵਲੋਂ ਦੇਸ਼ ਭਰ 'ਚ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪਠਾਨਕੋਟ 'ਚ ਵੀ ਬੈਂਕ ਕਰਮਚਾਰੀਆਂ ਵਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਹੜਤਾਲ ਦੇ ਚੱਲਦਿਆਂ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 2 ਸਾਲ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਅਤੇ ਬੈਂਕ ਐਸੋਸੀਏਸ਼ਨ ਵਲੋਂ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ 'ਚ ਉਨ੍ਹਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।