ਪਠਾਨਕੋਟ ਤੇ ਬਟਾਲਾ ''ਚ ਸਕੂਲ ਬੱਸਾਂ ਦੀ ਚੈਕਿੰਗ

Monday, Feb 17, 2020 - 01:56 PM (IST)

ਪਠਾਨਕੋਟ/ਬਟਾਲਾ (ਧਰਮਿੰਦਰ, ਗੁਰਪ੍ਰੀਤ) : ਸੰਗਰੂਰ ਦੇ ਲੌਂਗੋਵਾਲ ਵਿਖੇ ਸ਼ਨੀਵਾਰ ਨੂੰ ਵਾਪਰੇ ਦਰਦਨਾਕ ਵੈਨ ਹਾਦਸੇ ਨੇ ਹਰ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਜ਼ਿਲੇ ਦੇ ਸਕੂਲੀ ਵਾਹਨਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ। ਇਸ ਦੇ ਚੱਲਦਿਆਂ ਅੱਜ ਪਠਾਨਕੋਟ ਅਤੇ ਬਟਾਲਾ 'ਚ ਪ੍ਰਸ਼ਾਸਨ ਵਲੋਂ ਸਕੂਲ ਬੱਸਾਂ ਦੀ ਜਾਂਚ ਗਈ ਤਾਂ ਪਾਇਆ ਗਿਆ ਕਿ ਜ਼ਿਆਦਾਤਰ ਸਕੂਲ ਬੱਸਾਂ ਦੀ ਹਾਲਤ ਬਹੁਤ ਬੁਰੀ ਸੀ। ਸਕੂਲ ਬੱਸਾਂ ਤੇ ਆਟੋਆਂ 'ਚ ਜ਼ਿਆਦਾ ਬੱਚੇ ਬਿਠਾਏ ਗਏ ਸਨ ਤੇ ਇਨ੍ਹਾਂ ਦੇ ਦਸਤਾਵੇਜ਼ ਵੀ ਪੂਰੇ ਨਹੀਂ ਸਨ। ਇਸ ਤੋਂ ਇਲਾਵਾ ਜਿਨ੍ਹਾਂ ਬੱਸਾਂ 'ਚ ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ ਅਤੇ ਕੈਮਰੇ ਨਹੀਂ ਲੱਗੇ ਸਨ, ਉਨ੍ਹਾਂ ਦੇ ਚਾਲਾਨ ਕੱਟੇ ਗਏ।
PunjabKesari
ਬੇਸ਼ੱਕ ਪ੍ਰਸ਼ਾਸਨ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੁਣ ਸਕੂਲ ਵੈਨਾਂ ਤੇ ਬੱਸਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ ਪਰ ਇਥੇ ਸਵਾਲ ਇਹ ਉਠਦਾ ਹੈ ਕਿ ਕਿਸੇ ਵੱਡੇ ਹਾਦਸੇ ਤੋਂ ਬਾਅਦ ਹੀ ਪ੍ਰਸ਼ਾਸਨ ਦੀ ਅੱਖ ਕਿਉਂ ਖੁੱਲਦੀ ਹੈ। ਜੇਕਰ ਪ੍ਰਸ਼ਾਸਨ ਵਲੋਂ ਅਜਿਹੀ ਫੁਰਤੀ ਸਮਾਂ ਰਹਿੰਦਿਆਂ ਦਿਖਾਈ ਹੁੰਦੀ ਤਾਂ ਸ਼ਾਇਦ ਸੰਗਰੂਰ 'ਚ ਅਣਗਿਹਲੀ ਦੀ ਭੇਂਟ ਚੜ੍ਹੀਆਂ ਮਾਸੂਮ ਜਿੰਦਾ ਨੂੰ ਬਚਾਇਆ ਜਾ ਸਕਦਾ ਸੀ।


Baljeet Kaur

Content Editor

Related News