ਭਾਰਤ ਬੰਦ : ਪਠਾਨਕੋਟ ਬੱਸ ਸਟੈਂਡ ''ਤੇ ਪ੍ਰਦਰਸ਼ਨਕਾਰੀਆਂ ਨੇ ਕੀਤੀ ਹੜਤਾਲ
Wednesday, Jan 08, 2020 - 01:20 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪੂਰੇ ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸੰਗਠਨਾਂ ਵਲੋਂ 'ਭਾਰਤ ਬੰਦ' ਦੇ ਦਿੱਤੇ ਗਏ ਸੱਦੇ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਪਠਾਨਕੋਟ ਬੱਸ ਸਟੈਂਡ 'ਤੇ ਵੀ ਵੱਖ-ਵੱਖ ਜਥੇਬੰਦੀਆਂ ਵਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਬਸ ਸਟੈਂਡ ਤੋਂ ਸਾਰੀਆਂ ਬੱਸਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਤੇ ਬੱਸ ਸਟੈਂਡ ਪੂਰਨ ਤੌਰ 'ਤੇ ਬੰਦ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ ਦਾ ਨਿੱਜੀਕਰਣ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀ ਵਰਗ 'ਚ ਰੋਸ 'ਚ ਹੈ। ਇਸੇ ਰੋਸ ਦੇ ਚੱਲਦੇ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਇਕਜੁੱਟ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਲੋਕਹਿੱਤ ਦੇ ਲਈ ਫੈਸਲੇ ਨਹੀਂ ਲਏ ਜਾਂਦੇ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।