ਪਠਾਨਕੋਟ ''ਚ ਚੱਲਦੀ ਕਾਰ ਨੂੰ ਲੱਗੀ ਅਚਾਨਕ ਅੱਗ

03/01/2020 2:24:37 PM

ਪਠਾਨਕੋਟ (ਸ਼ਾਰਦਾ) : ਮਾਮੂਨ ਸਥਿਤ ਤਲਾਬ ਦੇ ਨਜ਼ਦੀਕ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਨੈਨੋ ਕਾਰ (ਨੰ. ਐੱਚ ਪੀ 54ਏ-8801) ਨੂੰ ਅਚਾਨਕ ਅੱਗ ਲੱਗ ਗਈ ਅਤੇ ਉਸ ਵਿਚ ਬੈਠੇ ਚਾਲਕ ਸਮੇਤ 4 ਲੋਕ ਵਾਲ-ਵਾਲ ਬਚ ਗਏ।

ਜਾਣਕਾਰੀ ਦਿੰਦੇ ਹੋਏ ਮਾਮੂਨ ਥਾਣੇ ਦੇ ਐੱਸ. ਆਈ. ਸਤਵੀਰ ਸਿੰਘ ਨੇ ਦੱਸਿਆ ਕਿ ਉਕਤ ਨੰਬਰੀ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਲੋਕਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਕੜੀ ਮਸ਼ੱਕਤ ਦੇ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਣਾਂ ਦਾ ਪਤਾ ਲਾਇਆ ਜਾ ਰਿਹਾ ਹੈ।


Baljeet Kaur

Content Editor

Related News