ਵੱਧ ਰਹੀ ਮਹਿੰਗਾਈ ਦੇ ਚੱਲਦਿਆਂ ਕਾਂਗਰਸ ਨੇ ਭਾਜਪਾ ਪ੍ਰਧਾਨ ਦਾ ਕੀਤਾ ਘਿਰਾਓ, ਜੰਮ ਕੇ ਕੀਤੀ ਨਾਅਰੇਬਾਜ਼ੀ

Monday, Nov 02, 2020 - 03:39 PM (IST)

ਵੱਧ ਰਹੀ ਮਹਿੰਗਾਈ ਦੇ ਚੱਲਦਿਆਂ ਕਾਂਗਰਸ ਨੇ ਭਾਜਪਾ ਪ੍ਰਧਾਨ ਦਾ ਕੀਤਾ ਘਿਰਾਓ, ਜੰਮ ਕੇ ਕੀਤੀ ਨਾਅਰੇਬਾਜ਼ੀ

ਪਠਾਨਕੋਟ (ਧਰਮਿੰਦਰ ਠਾਕੁਰ) : ਇਕ ਪਾਸੇ ਕਿਸਾਨ ਖੇਤੀ ਕਾਨੂੰਨ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਹਨ ਉਥੇ ਹੀ ਦੂਜੇ ਪਾਸੇ ਵੱਧ ਰਹੀ ਮਹਿੰਗਾਈ ਨੇ ਆਮ ਜਨਤਾ ਦੇ ਘਰ ਦਾ ਬਜਟ ਹਿਲਾਅ ਕੇ ਰੱਖ ਦਿੱਤਾ ਹੈ। ਇਸ ਦੇ ਚੱਲਦਿਆਂ ਪਠਾਨਕੋਟ 'ਚ ਕਾਂਗਰਸ ਵਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕੀਤਾ ਗਿਆ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਭਾਜਪਾ ਨੂੰ ਜੰਮ ਕੇ ਕੋਸਿਆ। 

ਇਹ ਵੀ ਪੜ੍ਹੋ : ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੋਅ (ਤਸਵੀਰਾਂ)

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਕ ਪਾਸੇ ਕੋਰੋਨਾ ਲਾਗ ਦੇ ਕਾਰਨ ਲੋਕਾਂ ਨੂੰ ਕਾਰੋਬਾਰ ਠੱਪ ਹੋਇਆ ਪਿਆ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਲਗਾਤਾਰ ਸਾਮਾਨ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਜਿਸ ਕਾਰਨ ਆਮ ਜਨਤਾ ਲਈ ਦੋ ਵਕਤ ਦੀ ਰੋਟੀ ਕਮਾਉਣਾ ਵੀ ਬਹੁਤ ਮੁਸ਼ਕਲ ਹੋ ਚੁੱਕੀ ਹੈ। ਇਸ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਦੱਸਿਆ ਜਾ ਸਕੇ ਕਿ ਸੂਬੇ ਦੀ ਜਨਤਾ ਦਾ ਕੀ ਹਾਲ ਹੈ। ਉਨ੍ਹਾਂ ਇਸ ਮੌਕੇ ਭਾਜਪਾ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਜਾਣੂ ਕਰਵਾਉਣ ਤਾਂ ਜੋ ਸੂਬੇ ਦੀ ਜਨਤਾ ਸੁੱਖ ਦਾ ਸਾਹ ਲੈ ਸਕੇ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਜ਼ਖ਼ਮੀ


author

Baljeet Kaur

Content Editor

Related News