ਪਠਾਨਕੋਟ ''ਚ ਕੋਰੋਨਾ ਦਾ ਕਹਿਰ ਜਾਰੀ, 6 ਹੋਰ ਮਾਮਲਿਆਂ ਦੀ ਪੁਸ਼ਟੀ

Saturday, Jun 13, 2020 - 01:10 PM (IST)

ਪਠਾਨਕੋਟ ''ਚ ਕੋਰੋਨਾ ਦਾ ਕਹਿਰ ਜਾਰੀ, 6 ਹੋਰ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ (ਸ਼ਾਰਦਾ) : ਜ਼ਿਲੇ 'ਚ ਸ਼ੁੱਕਰਵਾਰ ਦੇਰ ਸ਼ਾਮ 178 ਲੋਕਾਂ ਦੀ ਮੈਡੀਕਲ ਰਿਪੋਰਟ ਆਈ, ਜਿਨ੍ਹਾਂ 'ਚੋਂ 6 ਲੋਕ ਕੋਰੋਨਾ ਪਾਜ਼ੇਟਿਵ ਅਤੇ 172 ਲੋਕ ਕੋਰੋਨਾ ਨੈਗੇਟਿਵ ਆਏ ਹਨ। ਇਹ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਹੈ, ਉਨ੍ਹਾਂ 'ਚੋਂ 4 ਲੋਕ ਪਠਾਨਕੋਟ ਅਤੇ 2 ਲੋਕ ਸੁਜਾਨਪੁਰ ਨਾਲ ਸਬੰਧਤ ਹਨ।

ਇਹ ਵੀ ਪੜ੍ਹੋਂ : ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ 'ਚ ਕੰਮ ਕਰਨ ਵਾਲਾ ਨੌਜਵਾਨ ਹੋਇਆ ਕੋਰੋਨਾ ਦਾ ਸ਼ਿਕਾਰ

ਡੀ. ਸੀ. ਨੇ ਕਿਹਾ ਕਿ ਹੁਣ ਜ਼ਿਲੇ 'ਚ ਕੁਲ 138 ਕੇਸ ਕੋਰੋਨਾ ਪਾਜ਼ੇਟਿਵ ਮਰੀਜ਼ ਹੋ ਗਏ ਹਨ। ਇਨ੍ਹਾਂ 'ਚੋਂ 75 ਲੋਕ ਰਿਕਵਰ ਹੋ ਚੁਕੇ ਹਨ। ਇਸ ਸਮੇਂ 59 ਕੇਸ ਕੋਰੋਨਾ ਪਾਜ਼ੇਟਿਵ ਦੇ ਕੇਸ ਸਰਗਰਮ ਹਨ। ਹੁਣ ਤੱਕ 4 ਲੋਕਾਂ ਦੀ ਕਰੋਨਾ ਨਾਲ ਮੌਤ ਹੋ ਚੁਕੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ 'ਚ ਹੀ ਰਹਿਣ ਅਤੇ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

ਇਹ ਵੀ ਪੜ੍ਹੋਂ :ਤਰਨਤਾਰਨ : ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕੀਤਾ ਜਬਰ-ਜ਼ਨਾਹ


author

Baljeet Kaur

Content Editor

Related News