ਪਠਾਨਕੋਟ ''ਚ ਕੋਰੋਨਾ ਬਲਾਸਟ, 6 ਨਵੇਂ ਮਾਮਲਿਆਂ ਦੀ ਪੁਸ਼ਟੀ

Wednesday, Jun 03, 2020 - 01:50 PM (IST)

ਪਠਾਨਕੋਟ ''ਚ ਕੋਰੋਨਾ ਬਲਾਸਟ, 6 ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ (ਵਿਨੋਦ) : ਜ਼ਿਲ੍ਹਾ ਪਠਾਨਕੋਟ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਫਿਰ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤਾ ਦੀ ਗਿਣਤੀ 74 ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇ ਪ੍ਰਾਜੈਕਟ ਪਾਸ

ਜਾਣਕਾਰੀ ਮੁਤਾਬਕ ਜ਼ਿਲੇ 'ਚ ਅੱਜ 107 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ 'ਚੋਂ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਥੇ ਦੱਸ ਦੇਈਏ ਕਿ 74 ਮਰੀਜ਼ਾਂ 'ਚੋਂ ਹੁਣ ਤੱਕ 36 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

Baljeet Kaur

Content Editor

Related News