ਪਠਾਨਕੋਟ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਨਵੇਂ ਮਾਮਲਿਆਂ ਦੀ ਪੁਸ਼ਟੀ
Monday, Jun 08, 2020 - 01:39 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ 'ਚ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਕ ਪਾਸੇ ਜਿਥੇ ਅੱਜ ਅੰਮ੍ਰਿਤਸਰ 'ਚ ਕੋਰੋਨਾ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਉਥੇ ਹੀ ਦੂਜੇ ਪਾਸੇ ਪਠਾਨਕੋਟ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਪਠਾਨਕੋਟ 'ਚ ਅੱਜ 4 ਲੋਕਾਂ ਕੋਰੋਨਾ ਤੋਂ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋਂ : ਫਿਰ ਕਲੰਕਿਤ ਹੋਇਆ ਪਵਿੱਤਰ ਰਿਸ਼ਤਾ, ਭਰਾ ਨੇ ਰੋਲੀ ਭੈਣ ਦੀ ਪੱਤ
ਇਥੇ ਦੱਸ ਦੇਈਏ ਕਿ ਜ਼ਿਲ੍ਹਾ ਪਠਾਨਕੋਟ 'ਚ ਹੁਣ ਕੁੱਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 89 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 43 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਅਹਿਮ ਖ਼ਬਰ : ਅੰਮ੍ਰਿਤਸਰ ਦੇ ਛੇ ਇਲਾਕੇ ਕੰਟੇਨਮੈਂਟ ਜ਼ੋਨ ਐਲਾਨੇ