ਪਠਾਨਕੋਟ ''ਚ ਕੋਰੋਨਾ ਦਾ ਕਹਿਰ, 13 ਨਵੇਂ ਮਾਮਲਿਆਂ ਦੀ ਪੁਸ਼ਟੀ

07/20/2020 4:19:55 PM

ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ ਅੱਜ 13 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵਲੋਂ ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਲੋਕਾਂ ਦੇ ਸੈਂਪਲ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵਲੋਂ ਸੁੰਦਰ ਨਗਰ ਇਲਾਕੇ ਨੂੰ ਮਾਈਕ੍ਰੋ ਕੰਟੇਨਮੈਂਟ ਜੋਨ ਬਣਾ ਦਿੱਤਾ ਹੈ। 

ਇਹ ਵੀ ਪੜ੍ਹੋਂ : ਕੁੜੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਿਤਾ ਹੀ ਨਿਕਲਿਆ ਸਾਜ਼ਿਸ਼ਕਾਰ

ਇਥੇ ਭਾਰਤ 'ਚ ਇਕ ਦਿਨ 'ਚ ਕੋਰੋਨਾ ਦੇ ਰਿਕਾਰਡ 40,425 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਦੇਸ਼ 'ਚ ਪੀੜਤਾਂ ਦੀ ਕੁੱਲ ਗਿਣਤੀ 11 ਲੱਖ ਦੇ ਪਾਰ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ 681 ਹੋਰ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 27,497 ਹੋ ਗਈ ਹੈ। ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਦੇ ਕੁੱਲ 11,18,043 ਮਾਮਲੇ ਹੋ ਚੁੱਕੇ ਹਨ।

ਇਹ ਵੀ ਪੜ੍ਹੋਂ : ਪੁਲਸ ਮੁਲਾਜ਼ਮ ਦੀ ਕਰਤੂਤ: ਪਹਿਲਾਂ ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਗਰਭਵਤੀ, ਫਿਰ ਕਰ ਦਿੱਤਾ ਕਾਰਾ

ਭਾਰਤ 'ਚ ਮਹਿਜ ਤਿੰਨ ਦਿਨਾਂ 'ਚ ਹੀ ਕੋਰੋਨਾ ਦੇ ਮਾਮਲੇ 10 ਲੱਖ ਤੋਂ 11 ਲੱਖ ਦੇ ਪਾਰ ਪਹੁੰਚ ਗਏ ਹਨ। ਦੇਸ਼ 'ਚ ਅਜੇ ਵੀ 3,90,459 ਮਰੀਜ਼ਾਂ ਦਾ ਇਲਾਜ ਜਾਰੀ ਹੈ। ਚੰਗੀ ਖ਼ਬਰ ਇਹ ਵੀ ਹੈ ਕਿ ਹੁਣ ਤੱਕ 7,00,086 ਲੋਕ ਠੀਕ ਹੋ ਚੁੱਕੇ ਹਨ। ਕੁੱਲ ਮਾਮਲਿਆਂ ਵਿਚ ਦੇਸ਼ ਵਿਚ ਪੀੜਤ ਪਾਏ ਗਏ ਵਿਦੇਸ਼ ਨਾਗਰਿਕ ਵੀ ਸ਼ਾਮਲ ਹਨ। ਅੰਕੜਿਆਂ ਮੁਤਾਬਕ ਦੇਸ਼ 'ਚ ਲਗਾਤਾਰ 5ਵੇਂ ਦਿਨ ਕੋਰੋਨਾ ਦੇ 30 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਪਹਿਲੀ ਵਾਰ ਇਕ ਦਿਨ 'ਚ 40 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ।


Baljeet Kaur

Content Editor

Related News