ਪਠਾਨਕੋਟ ''ਚ ਵੀ ਬੇਕਾਬੂ ਹੋ ਰਿਹਾ ਕੋਰੋਨਾ , 8 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ

Friday, Jun 19, 2020 - 11:02 AM (IST)

ਪਠਾਨਕੋਟ ''ਚ ਵੀ ਬੇਕਾਬੂ ਹੋ ਰਿਹਾ ਕੋਰੋਨਾ , 8 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ

ਪਠਾਨਕੋਟ (ਕੰਵਲ) : ਜ਼ਿਲਾ ਪਠਾਨਕੋਟ 'ਚ ਵੀਰਵਾਰ 8 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਅਤੇ 17 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ 'ਤੇ ਅਤੇ ਕਿਸੇ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ 'ਤੇ ਘਰਾਂ ਲਈ ਰਵਾਨਾ ਕੀਤਾ। ਹੁਣ ਜ਼ਿਲ੍ਹਾ ਪਠਾਨਕੋਟ 'ਚ ਵੀਰਵਾਰ ਨੂੰ ਕੂਲ 165 ਕੇਸ ਪਾਜ਼ੇਟਿਵ ਦੇ ਹੋ ਗਏ ਹਨ, ਜਿਨ੍ਹਾਂ 'ਚੋਂ 104 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲਾ ਪਠਾਨਕੋਟ 'ਚ 56 ਕੇਸ ਪਾਜ਼ੇਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕੋਰੋਨਾ ਪਾਜ਼ੇਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਵੀਰਵਾਰ ਜਿਨ੍ਹਾਂ 8 ਲੋਕਾਂ ਦੀ ਪਾਜ਼ੇਟਿਵ ਰਿਪੋਰਟ ਆਈ ਹੈ, ਉਨ੍ਹਾਂ 'ਚੋਂ 2 ਲੋਕ ਜ਼ਿਲੇ ਤੋਂ ਬਾਹਰੀ ਦੱਸੇ ਜਾ ਰਹੇ ਹਨ, ਇਕ ਪੇਂਡੂ ਖੇਤਰ ਦਾ ਹੈ ਅਤੇ 5 ਪਠਾਨਕੋਟ ਦੇ ਹੀ ਰਹਿਣ ਵਾਲੇ ਹਨ।

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 107 ਸਾਲਾ ਬਜ਼ੁਰਗ ਨੇ ਤੋੜਿਆ ਦਮ

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,586 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਕੁੱਲ ਪੀੜਤਾਂ ਦੀ ਗਿਣਤੀ 3,80,532 ਹੋ ਗਈ ਹੈ। ਇਸ ਮਿਆਦ ਵਿਚ 336 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 12,573 ਹੋ ਗਈ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,63,248 ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 2,04,711 ਲੋਕ ਇਸ ਮਹਾਮਾਰੀ ਤੋਂ ਨਿਜ਼ਾਤ ਪਾ ਚੁੱਕੇ ਹਨ। ਭਾਰਤ ਇਨਫੈਕਸ਼ਨ ਦੇ ਮਾਮਲੇ ਵਿਚ ਦੁਨੀਆ ਭਰ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ।

ਇਹ ਵੀ ਪੜ੍ਹੋਂ : ਦੋ ਬੱਚਿਆਂ ਦੀ ਮਾਂ ਨੂੰ ਪਹਿਲਾਂ ਫਸਾਇਆ ਪ੍ਰੇਮ ਜਾਲ 'ਚ ਫਿਰ ਦਿੱਤਾ ਖ਼ੌਫ਼ਨਾਕ ਵਾਰਦਾਤ ਨੂੰ ਅੰਜ਼ਾਮ


author

Baljeet Kaur

Content Editor

Related News