ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ''ਚ ਨਵਾਂ ਮੋੜ, ਹੁਣ ਇਕ ਹੋਰ ਜਨਾਨੀ ਗ੍ਰਿਫ਼ਤਾਰ

Thursday, Oct 22, 2020 - 11:49 AM (IST)

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ ''ਚ ਨਵਾਂ ਮੋੜ, ਹੁਣ ਇਕ ਹੋਰ ਜਨਾਨੀ ਗ੍ਰਿਫ਼ਤਾਰ

ਪਠਾਨਕੋਟ (ਧਰਮਿੰਦਰ ਠਾਕੁਰ) : ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ ਪੁਲਸ ਵਲੋਂ ਇਕ ਹੋਰ ਜਨਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ 19-20 ਅਗਸਤ ਦੀ ਰਾਤ ਕ੍ਰਿਕਟਰ ਸੁਰੇਸ਼ ਰੈਣਾ ਦੇ ਫ਼ੁਫ਼ੜ ਅਸ਼ੋਕ ਕੁਮਾਰ ਦੇ ਘਰ 'ਤੇ ਕਿਲਿੰਗ ਗੈਂਗ ਵਲੋਂ ਪਰਿਵਾਰ 'ਤੇ ਹਮਲਾ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਲੱਖਾਂ ਦੇ ਕਰਜ਼ੇ ਸਿਰ ਚਾੜ੍ਹ ਕੇ ਅਮਰੀਕਾ ਪੁੱਜੇ 69 ਭਾਰਤੀ ਹੋਏ ਡਿਪੋਰਟ, 2 ਸਾਲ ਦੀ ਸਜ਼ਾ ਕੱਟ ਪਰਤੇ ਵਾਪਸ

ਇਸ ਹਮਲੇ 'ਚ ਜ਼ਖ਼ਮੀ ਹੋਏ ਅਸ਼ੋਕ ਕੁਮਾਰ ਤੇ ਉਸ ਦੀ ਪੁੱਤਕਰ ਕੌਸ਼ਲ ਦੀ ਇਲਾਜ਼ ਦੌਰਾਨ ਮੌਤ ਹੋ ਗਈ ਸੀ ਜਦਕਿ 3 ਹੋਰ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਹਮਲੇ 'ਚ 14 ਲੋਕ ਸ਼ਾਮਲ ਸਨ। ਇਸ ਮਾਮਲੇ 'ਚ ਹੁਣ ਇਕ ਜਨਾਨੀ ਨੂੰ ਪਾਠਨਕੋਟ ਪੁਲਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ, ਜਿਸ ਨੂੰ ਮੁਕਤਸਰ ਪੁਲਸ ਵਲੋਂ ਕਾਬੂ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਆਪਣੇ ਹੀ ਰੱਖਣ ਲੱਗੇ ਬੱਚੀਆਂ 'ਤੇ ਗੰਦੀ ਨਜ਼ਰ, ਹੁਣ ਮਾਮੇ ਵਲੋਂ ਮਾਸੂਮ ਭਾਣਜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ


author

Baljeet Kaur

Content Editor

Related News