ਵੱਡਾ ਹਾਦਸਾ : ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਅੱਧੀ ਦਰਜਨ ਲੋਕ ਝੁਲਸੇ (ਤਸਵੀਰਾਂ)

Saturday, Aug 22, 2020 - 11:15 AM (IST)

ਵੱਡਾ ਹਾਦਸਾ : ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਅੱਧੀ ਦਰਜਨ ਲੋਕ ਝੁਲਸੇ (ਤਸਵੀਰਾਂ)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਮੁਹੱਲਾ ਅਬਰੋਲ ਨਗਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ 6 ਲੋਕਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਇਕ ਪਰਿਵਾਰ ਦੇ 5 ਮੈਂਬਰ ਜਦਕਿ ਇਕ ਉਨ੍ਹਾਂ ਦਾ ਗੁਆਂਢੀ ਵੀ ਸ਼ਾਮਲ ਹੈ। ਇਨ੍ਹਾਂ 'ਚੋਂ ਦੋ ਵਿਅਕਤੀਆਂ ਦਾ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ : 16 ਸਾਲਾ ਨਾਬਾਲਗ ਨੇ ਟੱਪੀਆਂ ਦਰਿੰਦਗੀਆਂ ਦੀ ਹੱਦਾਂ, ਮਾਸੂਮ ਬੱਚੀ ਨਾਲ ਕੀਤਾ ਜਬਰ-ਜ਼ਿਨਾਹ
PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਲੰਡਰ ਖ਼ਤਮ ਹੋਣ ਕਾਰਨ ਜਦੋਂ ਉਨ੍ਹਾਂ ਨੇ ਦੂਜਾ ਸਿਲੰਡਰ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਲੀਕ ਹੋਣ ਕਾਰਨ ਉਥੇ ਅੱਗ ਲੱਗ ਗਈ, ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਥੇ ਦੋ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਕੋਰੋਨਾ ਪੀੜਤਾਂ ਦੀਆਂ ਰਿਹਾਇਸ਼ਾਂ ਦੇ 100 ਮੀਟਰ ਘੇਰੇ ਵਾਲੇ ਇਲਾਕੇ ਕੀਤੇ ਜਾਣਗੇ ਸੀਲ
PunjabKesariPunjabKesari


author

Baljeet Kaur

Content Editor

Related News