7 ਲੱਖ 25 ਹਜ਼ਾਰ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ
Friday, Jan 10, 2020 - 04:44 PM (IST)
ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਪੁਲਸ ਵਲੋਂ 100 ਗ੍ਰਾਮ ਹੈਰੋਇਨ ਤੇ 7 ਲੱਖ 2500 ਰੁਪਏ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨਸ਼ਾ ਤਸਕਰ ਆਪਣੀ ਜੰਮੂ ਨੰਬਰੀ ਗੱਡੀ 'ਚ ਸਵਾਰ ਹੋ ਕੇ ਪੰਜਾਬ 'ਚ ਦਾਖਲ ਹੋ ਰਿਹਾ ਹੈ, ਜੋ ਪੰਜਾਬ 'ਚ ਨਸ਼ੇ ਦੀ ਸਪਲਾਈ ਕਰਦਾ ਹੈ। ਇਸੇ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਨਾਕਾਬੰਦੀ ਕਰਕੇ ਉਕਤ ਦੋਸ਼ੀ ਨੂੰ 100 ਗ੍ਰਾਮ ਹੈਰੋਇਨ ਅਤੇ 7 ਲੱਖ 25 ਹਜ਼ਾਰ ਡਰੱਗ ਸਮੇਤ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਵਿਅਕਤੀ ਦੀ ਪਛਾਣ ਕਮਲਦੀਪ ਸਿੰਘ ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।