ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਹਾਲਤ ਗੰਭੀਰ

Wednesday, Mar 13, 2019 - 04:55 PM (IST)

ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਹਾਲਤ ਗੰਭੀਰ

ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ 'ਚੋਂ ਨਸ਼ਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਰੋਜ਼ਾਨਾ ਕੋਈ ਨਾ ਕੋਈ ਵਿਅਕਤੀ ਨਸ਼ੇ ਸਮੇਤ ਫੜਿਆ ਜਾ ਰਿਹਾ ਹੈ ਤੇ ਕਈ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਅਜਿਹਾ ਹੀ ਮਾਮਲਾ ਪਠਾਨਕੋਟ 'ਚ ਵੀ ਸਾਹਮਣੇ ਆਇਆ ਹੈ, ਜਿਥੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਜਾਣਕਾਰੀ ਮੁਤਾਬਕ ਉਕਤ ਦੋਵੇਂ ਨੌਜਵਾਨਾਂ ਨੂੰ ਕੁਝ ਵਿਅਕਤੀ ਗੰਭੀਰ ਹਾਲਤ 'ਚ ਪਠਾਨਕੋਟ ਦੇ ਸਿਵਲ ਹਸਪਤਾਲ 'ਚ ਛੱਡ ਕੇ ਫਰਾਰ ਹੋ ਗਏ ਸਨ। ਦੋਵੇਂ ਨੌਜਵਾਨ ਸੁਜਾਨਪੁਰ ਦੇ ਦੱਸੇ ਜਾ ਰਹੇ ਹਨ। ਸਿਵਲ ਹਸਪਤਾਲ ਦੇ ਡਾਕਟਰਾਂ ਮੁਤਾਬਕ ਦੋਵੇਂ ਨੌਜਵਾਨਾਂ ਨੇ ਨਸ਼ੇ ਦੀ ਓਵਰਡੋਜ਼ ਕਾਰਨ ਹਾਲਤ ਖਰਾਬ ਹੋਈ ਹੈ ਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਥੇ ਦੋਵਾਂ ਦਾ ਹਾਲਤ ਗੰਭੀਰ ਬਣੀ ਹੋਈ ਹੈ। 


author

Baljeet Kaur

Content Editor

Related News