ਨਸ਼ੇ ਦੀ ਓਵਰਡੋਜ਼ ਨੇ ਲਈ 2 ਨੌਜਵਾਨਾਂ ਦੀ ਜਾਨ (ਵੀਡੀਓ)

Thursday, Jun 06, 2019 - 05:30 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਹਿਮਾਚਲ ਨਾਲ ਲੱਗਦੇ ਪਿੰਡ ਭਦ੍ਰੋਆ 'ਚ ਚੱਕੀ ਦਰਿਆ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਡੀ. ਐੱਸ.ਪੀ. ਸਾਹਿਬ ਅਰੋੜਾ ਨੇ ਕਿਹਾ ਮੁੱਢਲੀ ਜਾਂਚ 'ਚ ਨੌਜਵਾਨਾਂ ਕੋਲ ਪਏ ਨਸ਼ੇ ਦੇ ਟਿਕਿਆਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੋਹਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਪੁਲਸ ਵਲੋਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤੀਆਂ ਗਈਆਂ ਹਨ।

ਬੇਸ਼ੱਕ ਸਰਕਾਰ ਨਸ਼ਾ ਖਤਮ ਕਰਨ ਦੇ ਲਗਾਤਾਰ ਦਾਅਵੇ ਕਰਦੀ ਆ ਰਹੀ ਹੈ ਪਰ ਅਜੇ ਵੀ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਨੂੰ ਜਗ ਜਾਹਿਰ ਕਰ ਰਹੀਆਂ ਹਨ। 


author

Baljeet Kaur

Content Editor

Related News