ਪਠਾਨਕੋਟ : ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ

07/19/2019 3:06:25 PM

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਪਿੰਡ ਗੋਵਿੰਦਸਰ 'ਚ ਇਕ ਬਜ਼ੁਗਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਕਾਨਵਾ ਨੇ ਦੱਸਿਆ ਕਿ ਬਜ਼ੁਰਗ ਦੀਆਂ ਦੋ ਕੁੜੀਆਂ ਜੋ ਵਿਆਹੀਆਂ ਹੋਇਆ ਸਨ, ਉਸ ਦੇ ਕੋਲ ਹੀ ਰਹਿੰਦੀਆਂ ਤੇ ਇਕ ਜਵਾਈ ਵੀ ਉਨ੍ਹਾਂ ਕੋਲ ਹੀ ਰਹਿੰਦਾ ਸੀ। ਇਨ੍ਹਾਂ ਦਾ ਘਰ ਤੇ ਜ਼ਮੀਨ ਨੂੰ ਲੈ ਕੇ ਝਗੜਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਜ਼ਮੀਨ ਦੇ ਚੱਕਰ 'ਚ ਉਕਤ ਬਜ਼ੁਰਗ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਇਸੇ ਸ਼ੱਕ ਦੇ ਆਧਾਰ 'ਤੇ ਬਜ਼ੁਰਗ ਦੀਆਂ ਦੋਵੇਂ ਕੁੜੀਆਂ ਤੇ ਇਕ ਜਵਾਈ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Baljeet Kaur

This news is Content Editor Baljeet Kaur