ਪਠਾਨਕੋਟ ''ਚ ਸ਼ਰੇਆਮ ਹੋ ਰਹੀ ਹੈ ਚੋਣ ਜ਼ਾਬਤੇ ਦੀ ਉਲੰਘਣਾ

03/14/2019 1:57:43 PM

ਪਠਾਨਕੋਟ (ਧਰਮਿੰਦਰ ਠਾਕੁਰ) : ਲੋਕ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ 'ਚ ਲੱਗੀਆਂ ਹੋਈਆਂ ਹਨ। ਦੱਸ ਦੇਈਏ ਕਿ ਜਦੋਂ ਚੋਣਾਂ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਨਾਲ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਜਾਂਦਾ ਹੈ। ਹਰ ਸ਼ਹਿਰ ਤੇ ਪਿੰਡਾਂ 'ਚੋਂ ਸਰਕਾਰੀ ਪੋਸਟਰ ਹਟਾ ਦਿੱਤੇ ਜਾਂਦੇ ਹੈ ਪਰ ਜ਼ਿਲਾ ਪਠਾਨਕੋਟ 'ਚ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ ਤੇ ਪ੍ਰਸ਼ਾਸਨ ਕੁੰਭਕਰਨੀ ਦੀ ਨੀਂਦ ਸੁੱਤਾ ਹੋਇਆ ਹੈ। ਪਠਾਨਕੋਟ 'ਚ ਹਰ ਚੌਰਾਹੇ 'ਤੇ ਵਿਧਾਇਕਾਂ ਤੇ ਲੀਡਰਾਂ ਦੇ ਪੋਸਟਰ ਲੱਗੇ ਦਿਖਾਈ ਦੇ ਰਹੇ ਹਨ। ਚੋਣ ਜ਼ਾਬਤਾ ਲਾਗੂ ਹੋਏ ਤਿੰਨ ਦਿਨ ਬੀਤ ਚੁੱਕੇ ਹਨ ਪਰ ਪ੍ਰਸ਼ਾਸਨ ਇਸ 'ਤੇ ਕਾਰਵਾਈ ਨਹੀਂ ਕਰ ਰਿਹਾ।   


Baljeet Kaur

Content Editor

Related News