ਵੱਡੀ ਵਾਰਦਾਤ : ਸੁੱਤੇ ਹੋਏ ਪਰਿਵਾਰ ''ਤੇ ਹਥਿਆਰਬੰਦਾਂ ਨੇ ਕੀਤਾ ਹਮਲਾ, 1 ਦੀ ਮੌਤ
Thursday, Aug 20, 2020 - 01:37 PM (IST)
![ਵੱਡੀ ਵਾਰਦਾਤ : ਸੁੱਤੇ ਹੋਏ ਪਰਿਵਾਰ ''ਤੇ ਹਥਿਆਰਬੰਦਾਂ ਨੇ ਕੀਤਾ ਹਮਲਾ, 1 ਦੀ ਮੌਤ](https://static.jagbani.com/multimedia/2020_8image_13_37_227458677attack.jpg)
ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਪਿੰਡ ਥਰਿਆਲ 'ਚ ਇਕ ਸੁੱਤੇ ਹੋਏ ਪਰਿਵਾਰ 'ਤੇ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ 5 ਲੋਕ ਜ਼ਖ਼ਮੀ ਹੋ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿਥੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਇਕ ਵਾਰ ਫਿਰ ਖਾਕੀ ਹੋਈ ਦਾਗਦਾਰ, ਚਿੱਟਾ ਪੀਂਦੇ ASI ਦੀ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਸਵੇਰੇ ਉਸ ਵੇਲੇ ਪਤਾ ਲੱਗਾ ਜਦੋਂ ਦੁੱਧ ਦੇਣ ਵਾਲਾ ਇਸ ਪਰਿਵਾਰ ਦੇ ਘਰ ਆਇਆ ਤਾਂ ਅੰਦਰ ਤੋਂ ਕੋਈ ਆਵਾਜ਼ ਨਾ ਆਉਣ ਕਰਕੇ ਉਸ ਨੇ ਅੰਦਰ ਜਾ ਕੇ ਵੇਖਿਆ ਤਾਂ ਲੋਕ ਜ਼ਖਮੀ ਪਏ ਹੋਏ ਸਨ। ਇਸ ਉਪਰੰਤ ਉਸ ਨੇ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋਂ : ਜੇ. ਈ. ਤੇ ਸਹਾਇਕ ਲਾਈਨਮੈਨ ਦੀ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਸਸਪੈਂਡ
ਦੂਜੇ ਪਾਸੇ ਮੌਕੇ 'ਤੇ ਪੁੱਜੇ ਐੱਸ.ਐੱਸ.ਪੀ. ਨੇ ਦੱਸਿਆ ਕਿ ਘਰ ਦੀ ਹਾਲਤ ਦੇਖਣ 'ਤੇ ਲੱਗਦਾ ਹੈ ਕਿ ਉਕਤ ਵਿਅਕਤੀ ਚੋਰੀ ਕਰਨ ਆਏ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਸਭ ਕੁਝ ਸਪੱਸ਼ਟ ਹੋਵੇਗਾ।
ਇਹ ਵੀ ਪੜ੍ਹੋਂ : ਇਸ ਅਜਾਇਬ ਘਰ 'ਚ ਹੈ ਦੁਨੀਆ ਦਾ ਅਨਮੋਲ ਖ਼ਜ਼ਾਨਾ, ਵੇਖ ਖੁਸ਼ ਹੋ ਜਾਵੇਗੀ ਰੂਹ