ਡਿਊਟੀ ''ਤੇ ਤਾਇਨਾਤ ਫੂਡ ਸਪਲਾਈ ਇੰਸਪੈਕਟਰ ਦੀ ਸਰਪੰਚ ਵਲੋਂ ਬੇਰਹਿਮੀ ਨਾਲ ਕੁੱਟਮਾਰ

Thursday, May 21, 2020 - 04:18 PM (IST)

ਡਿਊਟੀ ''ਤੇ ਤਾਇਨਾਤ ਫੂਡ ਸਪਲਾਈ ਇੰਸਪੈਕਟਰ ਦੀ ਸਰਪੰਚ ਵਲੋਂ ਬੇਰਹਿਮੀ ਨਾਲ ਕੁੱਟਮਾਰ

ਪਠਾਨਕੋਟ (ਧਰਮਿੰਦਰ ਠਾਕੁਰ) : ਕਸਬਾ ਕਾਨਵਾਂ ਦੇ ਅਧੀਨ ਪੈਂਦੀ ਦਾਣਾ ਮੰਡੀ 'ਚ ਫੂਡ ਸਪਲਾਈ ਇੰਸਪੈਕਟਰ ਦੀ ਡਿਊਟੀ ਦੌਰਾਨ ਪਿੰਡ ਠਾਕੁਰਪੁਰ ਦੇ ਸਰਪੰਚ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰੰਧੀ ਜਾਣਕਾਰੀ ਦਿੰਦਿਆ ਪੀੜਤ ਇੰਸਪੈਕਟਰ ਨੇ ਦੱਸਿਆ ਕਿ ਬੁੱਧਵਾਰ ਪਿੰਡ ਠਾਕੁਰਪੁਰ ਦੇ ਸਰਪੰਚ ਸਤੀਸ਼ ਕੁਮਾਰ ਨੀਲੇ ਕਾਰਡਾਂ 'ਚ ਨਾਮ ਨਾ ਆਉਣ ਕਾਰਨ ਮੇਰੇ ਨਾਲ ਰੰਜਿਸ਼ ਰੱਖਦਾ ਸੀ। ਇਸੇ ਰੰਜਿਸ਼ ਦੇ ਚੱਲਦਿਆ ਉਸ ਨੇ ਮੇਰੀ ਕੁਝ ਹੋਰ ਵਿਅਕਤੀਆਂ ਸਮੇਤ ਮੰਡੀ 'ਚ ਹੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ : ਸ਼ਰਾਬ ਫੈਕਟਰੀਆਂ 'ਚੋਂ ਅਧਿਆਪਕਾਂ ਦੀਆਂ ਡਿਊਟੀਆਂ ਰੱਦ

ਜ਼ਿਲਾ ਖੁਰਾਕ ਅਧਿਕਾਰੀ ਸੁਖਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਦੀ ਸਖਤ ਸ਼ਬਦਾ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।  

ਇਹ ਵੀ ਪੜ੍ਹੋ : ਸਿਰ ਚੜ੍ਹ ਕੇ ਬੋਲ ਰਿਹੈ ਖਾਕੀ ਦਾ ਨਸ਼ਾ, ਮਾਸੂਮ 'ਤੇ ਢਾਹਿਆ ਤਸ਼ੱਦਦ


author

Baljeet Kaur

Content Editor

Related News