ਸਾਬਕਾ ਮੰਤਰੀ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ
Friday, Oct 11, 2019 - 05:25 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਸਾਬਕਾ ਮੰਤਰੀ ਰਮਨ ਭੱਲਾ ਦੇ ਫਾਰਮ ਹਾਊਸ 'ਚ ਚੌਕੀਦਾਰ ਦਾ ਕੰਮ ਕਰਨ ਵਾਲੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਲਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਰਿਆਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਨੌਸ਼ਹਿਰਾ ਖੁਰਦ ਵਜੋਂ ਹੋਈ ਹੈ, ਜੋ ਪਿਛਲੇ 10 ਸਾਲਾ ਤੋਂ ਫਾਰਮ ਹਾਊਸ 'ਚ ਚੌਕੀਦਾਰ ਦਾ ਕੰਮ ਕਰਦਾ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।