ਪੰਜਾਬ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਪਠਾਨਕੋਟ ''ਚ 6 ਤੇ ਗੁਰਦਾਸਪੁਰ ''ਚੋਂ 4 ਨਵੇਂ ਮਾਮਲਿਆਂ ਦੀ ਪੁਸ਼ਟੀ

06/26/2020 4:54:20 PM

ਪਠਾਨਕੋਟ (ਵਿਨੋਦ, ਧਰਮਿੰਦਰ ਠਾਕੁਰ) : ਪੰਜਾਬ 'ਚ ਕੋਰੋਨਾ ਲਾਗ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਅੱਜ 6 ਪਠਾਨਕੋਟ ਜਦਕਿ 4 ਨਵੇਂ ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ। ਪਠਾਨਕੋਟ 'ਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 205 ਹੋ ਚੁੱਕੀ ਹੈ ਜਦਕਿ ਇਨ੍ਹਾਂ 'ਚੋਂ 142 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਹੁਣ ਤੱਕ ਜ਼ਿਲ੍ਹੇ 'ਚ 5 ਲੋਕਾਂ ਦੀ ਮੌਤ ਹੋ ਚੁੱਕੀ। ਇਸੇ ਤਰ੍ਹਾਂ ਗੁਰਦਾਸਪੁਰ 'ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 200 ਤੋਂ ਪਾਰ ਹੋ ਚੁੱਕੀ ਹੈ ਜਦਕਿ ਜ਼ਿਲ੍ਹੇ 'ਚ ਹੁਣ ਤੱਕ 3 ਲੋਕ ਕੋਰੋਨਾ ਕਾਰਨ ਦਮ ਤੋੜ ਚੁੱਕੇ ਹਨ। 

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਵੀਕੈਂਡ ਤਾਲਾਬੰਦੀ ਨੂੰ ਲੈ ਕੇ ਨਵਾਂ ਐਲਾਨ

ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਨਵੇਂ ਮਾਮਲਿਆਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ 17,296 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਪੀੜਤਾਂ ਦਾ ਅੰਕੜਾ 4.90 ਲੱਖ ਦੇ ਪਾਰ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੇ 17,296 ਨਵੇਂ ਮਾਮਲਿਆਂ ਦੇ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 4,90,401 ਹੋ ਗਈ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਇਸ ਨਾਲ 407 ਲੋਕਾਂ ਦੀ ਮੌਤ ਦੇ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 15,301 ਹੋ ਗਈ ਹੈ।


Baljeet Kaur

Content Editor

Related News