ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਪਠਾਨਕੋਟ ਛਾਉਣੀ ''ਚ ਤਬਦੀਲ
Sunday, Aug 04, 2019 - 02:56 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ ਨੂੰ ਰੋਕੇ ਜਾਣ ਤੋਂ ਬਾਅਦ ਪਠਾਨਕੋਟ 'ਚ ਪ੍ਰਸ਼ਾਸਨ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਹੁਣ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਅੱਜ ਪਠਾਨਕੋਟ ਦੇ ਰਾਸਤੇ ਰਾਹੀਂ ਜੰਮੂ 'ਚ ਅੱਜ ਦਾਖਲ ਹੋਣ ਜਾ ਰਿਹਾ ਹੈ ਤਾਂ ਪਠਾਨਕੋਟ ਪ੍ਰਸ਼ਾਸਨ ਦੀ ਸੁਰੱਖਿਆ ਲਈ ਜਿੰਮੇਵਾਰੀ ਹੋਰ ਵੱਧ ਗਈ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਤੇ ਸ਼ਹਿਰ 'ਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।