ਪਠਾਨਕੋਟ : ਹੋਟਲ ਵੁੱਡਲੈਂਡ ''ਚ ਲੱਗੀ ਭਿਆਨਕ ਅੱਗ
Wednesday, Jun 26, 2019 - 02:08 PM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਢਾਂਗੂ ਰੋਡ 'ਤੇ ਸਥਿਤ ਹੋਟਲ ਵੁੱਡਲੈਂਡ 'ਚ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਗ ਹੋਟਲ ਦੀ ਬੇਸਮੈਂਟ 'ਚ ਲੱਗੀ, ਜਿਸ ਕਾਰਨ ਬੇਸਮੈਂਟ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਟ੍ਰਾਂਸਫਾਰਮ 'ਚ ਸ਼ਾਰਟ-ਸਰਕਟ ਹੋਣ ਕਾਰਨ ਹੋਟਲ 'ਚ ਅੱਗ ਲੱਗ ਗਈ। ਇਸ ਉਪਰੰਤ ਉਨ੍ਹਾਂ ਨੇ ਤੁਰੰਤ ਬਿਜਲੀ ਵਿਭਾਗ ਤੇ ਫਾਇਰ-ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ ਤੇ ਵੱਡਾ ਹਾਦਸਾ ਹੋਣੋ ਟੱਲ ਗਿਆ।